18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸ਼ੋ੍ਰਮਣੀ ਕਮੇਟੀ ਗਲਿਆਰਿਆਂ ਅਤੇ ਮੀਡੀਆ 'ਚ ਨਵੇਂ ਸਕੱਤਰ ਦੀ ਨਿਯੁਕਤੀ ਨੂੰ ਲੈ ਕੇ ਰਹੀ ਚਰਚਾ! <br/>

ਅਜੀਤ ਡੈਸਕ 14-02-2026
ਅੰਮਿ੍ਤਸਰ, 13 ਫਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਗਲਿਆਰਿਆਂ ਅਤੇ ਮੀਡੀਆ ਵਿਚ ਅੱਜ ਸਾਰਾ ਇਕ ਸਕੱਤਰ ਨੂੰ ਹਟਾਏ ਜਾਣ ਅਤੇ ਇਕ ਵਧੀਕ ਸਕੱਤਰ ਨੂੰ ਤਰੱਕੀ ਦੇ ਨਵਾਂ ਸਕੱਤਰ ਨਿਯੁਕਤ ਕੀਤੇ ਜਾਣ ਦੀ ਕਾਫੀ ਚਰਚਾ ਰਹੀ | ਜਦੋਂਕਿ ਸ਼ੋ੍ਰਮਣੀ ਕਮੇਟੀ ਦੇ ਇਕ ਸੀਨੀਅਰ ਅਧਿਕਾਰੀ ਨੇ ਅਜਿਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੀਤੇ ਦਿਨ ਪ੍ਰਬੰਧਕੀ ਨੁਕਤਾ-ਨਿਗਾਹ ਤੋਂ ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਸ਼ੋ੍ਰਮਣੀ ਕਮੇਟੀ ਦੇ ਸੈਕਸ਼ਨ 85 ਦੇ ਗੁਰਦੁਆਰਾ ਸਾਹਿਬਾਨ ਦਾ ਅਜ਼ਾਦਾਨਾ ਤੌਰ 'ਤੇ ਸਮੱੁਚਾ ਕੰਮ ਕਾਜ ਕਰਨ ਦੇ ਅਧਿਕਾਰ ਦਿੱਤੇ ਗਏ ਸਨ | ਜਦੋਂ ਕਿ ਪਹਿਲਾਂ ਇਹ ਵਿਭਾਗ ਵੀ ਮੁੱਖ ਸਕੱਤਰ ਅਤੇ ਸਕੱਤਰ ਕੋਲ ਸਨ ਤੇ ਸ: ਮਥਰੇਵਾਲ ਸੈਕਸ਼ਨ 85 ਦੇ ਵਧੀਕ ਸਕੱਤਰ ਸਨ | ਇਸ ਦੌਰਾਨ ਪ੍ਰਧਾਨ ਵਲੋਂ ਸ਼ੋ੍ਰਮਣੀ ਕਮੇਟੀ ਦੇ ਮੀਤ ਸਕੱਤਰ ਸਿੱਖਿਆ, ਵਿਦੇਸ਼ ਵਿਭਾਗ ਅਤੇ ਟਰੱਸਟਾਂ ਸ. ਜਸਵਿੰਦਰ ਸਿੰਘ ਜੱਸੀ ਨੂੰ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਉਨ੍ਹਾਂ ਦੀ ਥਾਂ 'ਤੇ ਧਰਮ ਪ੍ਰਚਾਰ ਕਮੇਟੀ ਤੋਂ ਮੀਤ ਸਕੱਤਰ ਸ: ਗੁਰਦਿਆਲ ਸਿੰਘ ਨੂੰ ਨਿਯੁਕਤ ਕੀਤਾ ਗਿਆ | ਇਸੇ ਤਰ੍ਹਾਂ ਸੈਕਸ਼ਨ 85 ਦੇ ਇੰਚਾਰਜ ਸਿਮਰਜੀਤ ਸਿੰਘ ਅਤੇ ਫਲਾਇੰਗ ਵਿਭਾਗ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੂੰ ਵੀ ਇਕ ਦੂਜੇ ਦੀ ਸੀਟ 'ਤੇ ਬਦਲਿਆ ਗਿਆ ਹੈ | ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਨੇ ਕਿਹਾ ਕਿ ਅਜਿਹੀਆਂ ਨਿਯੁਕਤੀਆਂ ਤੇ ਬਦਲੀਆਂ ਪ੍ਰਧਾਨ ਸਾਹਿਬ ਵਲੋਂ ਪ੍ਰਬੰਧਕੀ ਨੁਕਤਾ ਨਿਗਾਹ ਤੋਂ ਰੁਟੀਨ ਵਿਚ ਕੀਤੀਆਂ ਜਾਂਦੀਆਂ ਹਨ |

ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਡੀ. ਸੀ. ਦਫਤਰ ਦੇ ਬਾਹਰ ਰੋਸ ਰੈਲੀ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੂਜਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।