18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਆਮ ਆਦਮੀ ਪਾਰਟੀ ਵਲੋਂ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ <br/>

ਅਜੀਤ ਡੈਸਕ 14-02-2026
ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪਿਛਲੇ ਦਿਨੀ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਬਾਰੇ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਬੈਂਡ ਵਾਜੇ ਦੇ ਨਾਲ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸ ਭਵਨ ਦੇ ਬਾਹਰ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂਕਿਆ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰਤਾਪ ਸਿੰਘ ਸੰਧੂ ਨੇ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਮੰਤਰੀ ਹਰਭਜਨ ਸਿੰਘ ਈ. ਟੀ. ਓ. ਬਾਰੇ ਪ੍ਰਤਾਪ ਸਿੰਘ ਬਾਜਵਾ ਵਲੋਂ ਕੀਤੀ ਗਈ ਜਾਤੀਵਾਦਕ ਟਿੱਪਣੀ ਕਾਂਗਰਸ ਦੀ ਦਲਿਤਾਂ ਅਤੇ ਮਿਹਨਤਕਸ਼ ਲੋਕਾਂ ਬਾਰੇ ਘਟੀਆ ਮਾਨਸਿਕਤਾ ਨੂੰ ਦਰਸਾਉਂਦੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਲੋਕ ਹਿੱਤ ਵਿਚ ਕੀਤੇ ਜਾ ਰਹੇ ਕੰਮਾਂ ਤੋਂ ਬੁਖਲਾਈ ਹੋਈ ਕਾਂਗਰਸ ਪਾਰਟੀ ਇਸ ਪ੍ਰਕਾਰ ਦੇ ਘਟੀਆ ਬਿਆਨ ਦੇ ਰਹੀ ਹੈ |
ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪ੍ਰਤਾਪ ਸਿੰਘ ਬਾਜਵਾ ਆਪਣੇ ਇਸ ਘਟੀਆ ਬਿਆਨ ਲਈ ਮਾਫੀ ਨਹੀਂ ਮੰਗ ਲੈਂਦੇ ਉਦੋਂ ਤੱਕ ਉਨ੍ਹਾਂ ਦੇ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਇਹ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ | ਇਸ ਮੌਕੇ ਮੰਤਰੀ ਈ. ਟੀ. ਓ. ਦੇ ਧਰਮ ਪਤਨੀ ਸੁਹਿੰਦਰ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾ. ਅਜੇ ਗੁਪਤਾ, ਵਿਧਾਇਕ ਜਸਬੀਰ ਸਿੰਘ, ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ, ਚੇਅਰਮੈਨ ਵਰੁਣ ਰਾਜਾਸਾਂਸੀ, ਜ਼ਿਲ੍ਹਾ ਸਕੱਤਰ ਮੁਖਵਿੰਦਰ ਸਿੰਘ ਵਿਰਦੀ, ਮੀਡੀਆ ਵਿੰਗ
ਮਾਝਾ ਜ਼ੋਨ ਇੰਚਾਰਜ ਅਰਵਿੰਦਰ ਸਿੰਘ ਭੱਟੀ, ਮਾਝਾ ਜ਼ੋਨ ਮੀਡੀਆ ਸਕੱਤਰ ਵਰੁਣ ਰਾਣਾ, ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਹਲਕਾ ਸੰਗਠਨ ਇੰਚਾਰਜ ਮਨਦੀਪ ਸਿੰਘ ਮੌਂਗਾ, ਵਿਕਰਮਜੀਤ ਵਿੱਕੀ, ਮਹਿਲਾ ਵਿੰਗ ਮਾਝਾ ਜ਼ੋਨ ਇੰਚਾਰਜ ਸੁਖਬੀਰ ਕੌਰ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਕਾਮਨਾ ਆਨੰਦ, ਐੱਸ. ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਡਾ. ਇੰਦਰਪਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਾਰਕ 'ਤੇ ਕਿਸੇ ਵੀ ਵਿਅਕਤੀ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ-ਜੋਧ ਸਿੰਘ ਸਮਰਾ ਅਗਲੀ ਖ਼ਬਰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।