ਅੰਮਿ੍ਤਸਰ, 14 ਫਰਵਰੀ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਹਫਤਾਵਾਰੀ ਧਾਰਮਿਕ ਸਮਾਗਮਾਂ ਦੀ ਲੜੀ ਦੌਰਾਨ ਕੱਲ੍ਹ 15 ਫਰਵਰੀ ਦਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਜੈ ਸਿੰਘ, ਅੰਦਰੂਨ ਗਿਲਵਾਲੀ ਗੇਟ ਵਿਖੇ ਸਵੇਰੇ 7.30 ਤੋਂ 10 ਵਜੇ ਤੱਕ ਹੋਵੇਗਾ | ਸੁਸਾਇਟੀ ਦੇ ਕਾਰਜਕਾਰੀ ਮੁੱਖ ਸੇਵਾਦਾਰ ਭਾਈ ਸਤਿੰਦਰ ਸਿੰਘ ਚਾਵਲਾ ਨੇ ਦੱਸਿਆ ਕਿ ਸ: ਬਹਾਦਰ ਸਿੰਘ ਅਣਥੱਕ ਸੇਵਕ ਦੀ ਯਾਦ ਨੂੰ ਸਮਰਪਿਤ ਸਜਾਏ ਜਾ ਰਹੇ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਤੋਂ ਇਲਾਵਾ ਵੱਖ-ਵੱਖ ਰਾਗੀ ਜਥਿਆਂ ਤੇ ਕਥਾਵਾਚਕਾਂ ਵਲੋਂ ਗੁਰਬਾਣੀ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ |