19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਿੱਖਿਆ ਵਿਭਾਗ ਵਲੋਂ ਬੋਰਡ ਪ੍ਰੀਖਿਆ 2026 ਅੱਠਵੀਂ, ਦਸਵੀਂ, ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆ ਲਈ ਤਿਆਰੀਆਂ ਮੁਕੰਮਲ <br/>

ਅਜੀਤ ਡੈਸਕ 15-02-2026

ਅੰਮਿ੍ਤਸਰ 14 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਦਸਵੀਂ ਬਾਰ੍ਹਵੀਂ ਜਮਾਤਾਂ ਦੀਆਂ ਸਲਾਨਾ ਪ੍ਰੀਖਿਆਵਾਂ-2026, 17 ਫਰਵਰੀ ਤੋਂ ਸ਼ੁੁਰੂ ਹੋ ਰਹੀਆਂ ਹਨ, ਜਿਨ੍ਹਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ ਖੰਨਾ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਜ਼ਿਲ੍ਹੇ 'ਚ ਕੁੱਲ 220 ਕੇਂਦਰ ਸਥਾਪਿਤ ਕੀਤੇ ਗਏ ਹਨ, ਇਸ ਦੇ ਨਾਲ 204 ਸੈਲਫ ਸੈਂਟਰ ਹਨ ਜਿਨ੍ਹਾਂ 'ਚ ਡੀ. ਏ. ਕੋਡ ਦੇ ਵਿਦਿਆਰਥੀ ਪ੍ਰੀਖਿਆ ਦੇਣਗੇ | ਜ਼ਿਲ੍ਹਾ ਅੰਮਿ੍ਤਸਰ 'ਚ ਕੁੱਲ 83077 ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ, ਜਿਨ੍ਹਾਂ 'ਚ ਅੱਠਵੀਂ ਦੇ 28232 ਵਿਦਿਆਰਥੀ ਦਸਵੀਂ ਜਮਾਤ ਦੇ 27518 ਵਿਦਿਆਰਥੀ ਅਤੇ ਬਾਰ੍ਹਵੀਂ ਜਮਾਤ ਦੇ 27327 ਵਿਦਿਆਰਥੀ ਪ੍ਰੀਖਿਆ 'ਚ ਬੈਠਣਗੇ | ਪ੍ਰੀਖਿਆਵਾਂ ਸੰਬੰਧੀ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਅੰਮਿ੍ਤਸਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ, ਜਿਸ 'ਚ ਰਾਜਦੀਪ ਸਿੰਘ ਸਟੈਨੋ, ਸੁਖਪਾਲ ਸਿੰਘ ਲੈਕਚਰਾਰ, ਗੁਰਬੀਰ ਸਿੰਘ ਕੰਪਿਊਟਰ ਫੈਕਲਟੀ, ਅਮਰਜੀਤ ਸਿੰਘ ਕੰਪਿਊਟਰ ਫੈਕਲਟੀ, ਗÏਰਵ ਅਰੋੜਾ ਕੰਪਿਊਟਰ ਫੈਕਲਟੀ ਤੈਨਾਤ ਕੀਤੇ ਗਏ ਹਨ¢ ਇਨ੍ਹਾਂ ਵਲੋਂ ਪ੍ਰੀਖਿਆ ਕੇਂਦਰਾਂ 'ਚ ਕੰਟਰੋਲਰਾਂ ਅਤੇ ਪ੍ਰੀਖਿਆ ਅਮਲੇ ਨੂੰ ਆਉਣ ਵਾਲੀਆਂ ਦਿੱਕਤਾਂ ਬਾਰੇ ਹੱਲ ਕਰਨਗੇ | ਉਨ੍ਹਾਂ ਦੱਸਿਆ ਕਿ ਜਿਲਾ ਪੱਧਰ 'ਤੇ ਉਡਨ ਦਸਤੇ ਟੀਮਾਂ ਦਾ ਗਠਣ ਕੀਤਾ ਗਿਆ ਹੈ, ਜਿਸ ਵਿਚ ਜ਼ਿਲਾ ਸਿੱਖਿਆ ਅਫਸਰ ( ਸੈਕੰ), ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਅਤੇ ਡਾਇਟ ਪਿ੍ੰਸੀਪਲ ਸ਼ਾਮਿਲ ਹਨ | ਜ਼ਿਲ੍ਹਾ ਅੰਮਿ੍ਤਸਰ ਦੇ ਸੀਨੀਅਰ ਪਿ੍ੰਸੀਪਲਜ਼ ਨੂੰ ਬਲਾਕਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ¢ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਾਰੇ ਕੇਂਦਰ ਕੰਟਰੋਲਾਂ ਨੂੰ ਬੋਰਡ ਦੀਆਂ ਹਦਾਇਤਾਂ ਅਨੁਸਾਰ ਬੈਠਕ ਪ੍ਰਬੰਧ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਸੀ. ਸੀ. ਟੀ. ਵੀ ਨਿਗਰਾਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ | ਪ੍ਰੀਖਿਆ ਕੇਂਦਰਾਂ ਤੇ ਪੀਣ ਵਾਲੇ ਪਾਣੀ, ਸਫਾਈ ਅਤੇ ਬਿਜਲੀ ਦੇ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ | ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਦਾ ਪ੍ਰੀਖਿਆ ਕੇਂਦਰ 'ਚ ਡਿਊਟੀ 'ਤੇ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ | ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾ ਵਲੋਂ ਸਮੂਹ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਏਮਜ਼ ਪੱਧਰ ਦੀ ਮੈਡੀਕਲ ਸੰਸਥਾ ਦੀ ਅੰਮਿ੍ਤਸਰ 'ਚ ਸਥਾਪਤੀ ਲਈ ਔਜਲਾ ਨੇ ਦਿੱਤਾ ਕੇਂਦਰੀ ਸਿਹਤ ਮੰਤਰੀ ਨੱਢਾ ਨੂੰ ਪੱਤਰ... ਅਗਲੀ ਖ਼ਬਰ ਹਫ਼ਤਾਵਾਰੀ ਸਤਿਸੰਗ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।