ਅੰਮਿ੍ਤਸਰ, 14 ਫਰਵਰੀ (ਰੇਸ਼ਮ ਸਿੰਘ)-ਮਹਾਂ ਸ਼ਿਵਰਾਤਰੀ ਦੇ ਪਾਵਨ ਅਵਸਰ 'ਤੇ ਭੂਤਨਾਥ ਸ਼ਿਵਾਲਾ ਸ਼ਿਵਪੁਰੀ ਹਾਥੀ ਗੇਟ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਇਸ ਧਾਰਮਿਕ ਸ਼ੋਭਾ ਯਾਤਰਾ ਵਿਚ ਮੁੱਖ ਮਹਿਮਾਨ ਵਜੋਂ ਕਾਂਗਰਸ ਦੇ ਸੀਨੀਅਰ ਕੌਂਸਲਰ ਵਿਕਾਸ ਸੋਨੀ ਸ਼ਿਰਕਤ ਕੀਤੀ ਅਤੇ ਯਾਤਰਾ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਇਸ ਮੌਕੇ ਲੰਗਰ ਦੀ ਸੇਵਾ ਵੀ ਕੀਤੀ ਤੇ ਭਗਵਾਨ ਭੋਲੇ ਨਾਥ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਇਜ਼ਹਾਰ ਕੀਤਾ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਡਾ: ਰਾਕੇਸ਼ ਸ਼ਰਮਾ, ਵਿਸ਼ਾਲ ਮਲਹੋਤਰਾ, ਲੱਲੀ ਗੱਬਰੂ, ਅਮਿਤ ਕੁਮਾਰ, ਬਿੰਨੀ ਅਤੇ ਰਵੀ ਸ਼ਰਮਾ ਮਨੀ ਆਦਿ ਹਾਜ਼ਰ ਸਨ | ਕੌਂਸਲਰ ਵਿਕਾਸ ਸੋਨੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਏਕਤਾ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਅਜਿਹੀਆਂ ਸੇਵਾਵਾਂ ਜਾਰੀ ਰੱਖਣ ਦਾ ਸੰਕਲਪ ਪ੍ਰਗਟ ਕੀਤਾ |