19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਡਾ. ਰਾਜੂ ਵਲੋਂ ਮਹਾਂਸ਼ਿਵਰਾਤਰੀ ਮੌਕੇ ਅੰਮਿ੍ਤਸਰ 'ਚ ਸ਼ਰਾਬ ਤੇ ਮਾਸਾਹਾਰੀ ਦੁਕਾਨਾਂ ਬੰਦ ਕਰਨ ਦੀ ਅਪੀਲ

ਅਜੀਤ ਡੈਸਕ 15-02-2026
ਅੰਮਿ੍ਤਸਰ, 14 ਫਰਵਰੀ (ਜਸਵੰਤ ਸਿੰਘ ਜੱਸ)-ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਅਤੇ ਸਾਬਕਾ ਆਈ.ਏ.ਐੱਸ. ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ ਨੇ ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅਤੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮਹਾਂਸ਼ਿਵਰਾਤਰੀ ਦੇ ਅਵਸਰ 'ਤੇ ਕੱਲ੍ਹ 15 ਫਰਵਰੀ ਨੂੰ ਸ਼ਰਾਬ ਦੇ ਠੇਕੇ, ਮਾਸਾਹਾਰੀ (ਮੱਛੀ, ਮਾਸ, ਆਂਡੇ) ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਕਰਨ ਦੀ ਮੰਗ ਕੀਤੀ ਹੈ | ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭਗਵਾਨ ਸ਼ਿਵ ਜੀ ਅਤੇ ਮਾਤਾ ਪਾਰਵਤੀ ਜੀ ਨਾਲ ਜੁੜੇ ਇਸ ਮਹਾਨ ਧਾਰਮਿਕ ਤਿਉਹਾਰ ਨਾਲ ਜੁੜੀਆਂ ਹੋਈਆਂ ਹਨ | ਇਸ ਲਈ, ਤਿਉਹਾਰ ਵਾਲੇ ਦਿਨ ਨਗਰ ਨਿਗਮ ਦੀਆਂ ਹੱਦਾਂ ਦੇ ਅੰਦਰ ਚੱਲ ਰਹੀਆਂ ਉਕਤ ਦੁਕਾਨਾਂ ਨੂੰ ਅਸਥਾਈ ਤੌਰ 'ਤੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ | ਚੰਡੀਗੜ੍ਹ ਨਗਰ ਨਿਗਮ ਪ੍ਰਸ਼ਾਸਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰਖਦੇ ਹੋਏ, ਉਕਤ ਨਿਗਮ ਨੇ 13 ਫਰਵਰੀ ਨੂੰ ਇਸ ਸੰਬੰਧ ਵਿਚ ਇਕ ਆਦੇਸ਼ ਜਾਰੀ ਕੀਤਾ ਸੀ |
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦਾ ਸੂਬੇ 'ਚ ਹੋਰ ਉੱਚਾ ਹੋਇਆ ਸਿਆਸੀ ਕੱਦ-ਜੈਮਲ ਸਿੰਘ ਵਰਪਾਲ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ 'ਚ ਰਿਸ਼ੀ ਬੋਧ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।