19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਬਿਕਰਮ ਸਿੰਘ ਮਜੀਠੀਆ ਦਾ ਸੂਬੇ 'ਚ ਹੋਰ ਉੱਚਾ ਹੋਇਆ ਸਿਆਸੀ ਕੱਦ-ਜੈਮਲ ਸਿੰਘ ਵਰਪਾਲ <br/>

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫੁੱਲਾਂ ਦਾ ਬੁੱਕੇ ਦਿੰਦੇ ਹੋਏ ਸਾਬਕਾ ਚੇਅਰਮੈਨ ਜੈਮਲ ਸਿੰਘ ਵਰਪਾਲ, ਮਲਕੀਤ ਸਿੰਘ, ਜਸਵਿੰਦਰ ਸਿੰਘ ਜੱਸ | ਤਸਵੀਰ : ਹਰਜੀਤ ਸਿੰਘ <br/> 15-02-2026
ਅੰਮਿ੍ਤਸਰ, 14 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜੈਮਲ ਸਿੰਘ ਵਰਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਆਮ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਮਾਮਲਿਆਂ ਦਾ ਜਿਥੇ ਪਰਦਾਫਾਸ਼ ਹੋਣ ਨਾਲ 'ਆਪ' ਦਾ ਚਿਹਰਾ ਬੇਨਕਾਬ ਹੋਇਆ ਹੈ ਉਥੇ ਹੀ ਸਰਕਾਰ ਵਲੋਂ ਮਾਣਯੋਗ ਸੁਪਰੀਮ ਕੋਰਟ 'ਚ ਮਜੀਠੀਆ ਵਿਰੁੱਧ ਕੋਈ ਵੀ ਸਬੂਤ ਪੇਸ਼ ਨਾ ਕਰਨ 'ਤੇ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਵੱਡੀ ਜਿੱਤ ਹੋਈ ਹੈ | ਜਮਾਨਤ ਮਿਲਣ ਮਗਰੋਂ ਆਪਣੇ ਗ੍ਰਹਿ ਪਹੁੰਚੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਮਗਰੋਂ ਜੈਮਲ ਸਿੰਘ ਵਰਪਾਲ ਨੇ ਕਿਹਾ ਕਿ ਮਜੀਠੀਆ ਦਾ ਸੂਬੇ 'ਚ ਸਿਆਸੀ ਤੌਰ 'ਤੇ ਕੱਦ ਪਹਿਲਾਂ ਨਾਲੋਂ ਹੋਰ ਵੀ ਉੱਚਾ ਹੋਇਆ ਹੈ ਕਿਉਂਕਿ 'ਆਪ' ਸਰਕਾਰ ਨੂੰ ਭਾਰੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮਜਬੂਤ ਕਰਨ ਲਈ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਵਲੋਂ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਪਾਰਟੀ ਦੇ ਰੁੱਸੇ ਅਕਾਲੀ ਆਗੂਆਂ ਨੂੰ ਮਨਾ ਕੇ ਗਿਲੇ ਛਿਕਵੇ ਛੱਡ ਕੇ ਆਪਣੇ ਘਰ ਮੁੜ ਵਾਪਸ ਲਿਆਉਣ ਦਾ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਜਿਸ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਵੇਗੀ | ਇਸ ਮੌਕੇ ਜਸਵਿੰਦਰ ਸਿੰਘ ਜੱਸ, ਮਲਕੀਤ ਸਿੰਘ, ਗੁਰਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ 'ਚ ਹੈਲਥਕੇਅਰ ਅਤੇ ਫਾਰਮਾਸਿਊਟਿਕਲ ਇੰਡਸਟਰੀ ਮੈਗਾ ਨੌਕਰੀ ਮੇਲਾ <br/> ਅਗਲੀ ਖ਼ਬਰ ਡਾ. ਰਾਜੂ ਵਲੋਂ ਮਹਾਂਸ਼ਿਵਰਾਤਰੀ ਮੌਕੇ ਅੰਮਿ੍ਤਸਰ 'ਚ ਸ਼ਰਾਬ ਤੇ ਮਾਸਾਹਾਰੀ ਦੁਕਾਨਾਂ ਬੰਦ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।