ਛੇਹਰਟਾ, 15 ਫਰਵਰੀ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਿਨਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਅੰਮਿ੍ਤਸਰ ਦੇ ਪ੍ਰਧਾਨ ਜਥੇ: ਸੁਰਜੀਤ ਸਿੰਘ ਪਹਿਲਵਾਨ ਤੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਸਮੇਤ ਮਿਲੇ ਅਤੇ ਪਾਰਟੀ ਦੀ ਮਜਬੂਤੀ ਲਈ ਵਿਸਥਾਰ ਸਹਿਤ ਗੱਲਬਾਤ ਕੀਤੀ ਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਨੇ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਵਧੇਰੇ ਮਜਬੂਤ ਕਰਨ ਲਈ ਕੀਤੇ ਜਾ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਕੇ ਸੱਤਾ ਹਾਸਿਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਜ ਪੰਜਾਬ ਦਾ ਹਰੇਕ ਵਰਗ ਪਰੇਸ਼ਾਨ ਹੋ ਚੁੱਕਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਜਮਾਨਤਾਂ ਬਚਾਉਣੀਆਂ ਵੀ ਔਖੀਆਂ ਹੋ ਜਾਣਗੀਆਂ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਬਾਕੀ ਰਾਜਾਂ 'ਚ ਆਪਣੇ ਪੈਰ ਪਸਾਰਨ ਵਾਸਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿੱਪ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਨਾਲ ਲੁੱਟਿਆ ਤੇ ਕੁੱਟਿਆ ਹੈ, ਜਿਸ ਲਈ ਸੂਬੇ ਦੇ ਲੋਕ ਉਨਾ ਨੂੰ ਕਦੇ ਵੀ ਮੁਆਫ ਨਹੀ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਪੰਜਾਬੀਅਤ ਦੇ ਪਹਿਰੇਦਾਰ ਵਜੋਂ ਲੋਕਾਂ ਦੇ ਹੱਕਾਂ ਦੀ ਹਮੇਸ਼ਾ ਲੜਾਈ ਲੜੀ ਹੈ ਤੇ ਅੱਜ ਜੇਕਰ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣਾ ਹੈ ਤਾਂ ਸਮੂਹ ਪੰਜਾਬ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਖੜੇ ਹੋਣ ਦੀ ਲੋੜ ਹੈ ਤਾਂ ਜੋ ਇਸ ਤਾਨਾਸ਼ਾਹੀ ਸਰਕਾਰ ਨੂੰ ਜਲਦੀ ਪੰਜਾਬ ਦੀ ਸੱਤਾ ਤੋਂ ਦੂਰ ਕੀਤਾ ਜਾਵੇ | ਇਸ ਸਮੇਂ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੁਲਤਾਨ ਸੁਲਤਾਨ ਸਿੰਘ ਸੰਧੂ, ਦਿਲਰਾਜ ਸਿੰਘ ਗਿੱਲ ਆਦਿ ਹਾਜ਼ਰ ਸਨ |
ਬਿਕਰਮ ਸਿੰਘ ਮਜੀਠੀਆ ਨੂੰ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਤੇ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਨੇ ਕੀਤਾ ਸਨਮਾਨਿਤ
ਅਜੀਤ ਡੈਸਕ
16-02-2026