29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮਹਾ-ਸ਼ਿਵਰਾਤਰੀ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਦੇ ਪ੍ਰਾਚੀਨ ਸ਼ਿਵ ਮਦਰ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 16-02-2026
ਅਜਨਾਲਾ, 15 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਵਿੱਚ ਅੱਜ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਾਰਾ ਦਿਨ ਮੰਦਿਰਾਂ ਵਿੱਚ ਖੂਬ ਰੌਣਕਾਂ ਲੱਗੀਆਂ ਰਹੀਆਂ ਅਤੇ ਸ਼ਿਵ ਭਗਤ ਬਮ ਬਮ ਬੋਲੇ ਦੇ ਜੈਕਾਰੇ ਲਗਾਉਂਦੇ ਖੁਸ਼ੀਆਂ ਮਨਾਉਂਦੇ ਰਹੇ | ਦੇਰ ਸ਼ਾਮ ਸ਼ਿਵ ਮੰਦਿਰ ਅਜਨਾਲਾ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਵਿੱਚ ਨਤਮਸਤਕ ਹੋਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਉਹਨਾਂ ਵੱਲੋਂ ਸਮੂਹ ਸ਼ਿਵ ਭਗਤਾਂ ਨੂੰ ਮਹਾਂ ਸ਼ਿਵਰਾਤਰੀ ਦੀ ਮੁਬਾਰਕਬਾਦ ਦਿੱਤੀ ਅਤੇ ਇਲਾਕੇ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ | ਇਸ ਤੋਂ ਪਹਿਲਾਂ ਅੱਜ ਸਵੇਰ ਸਮੇਂ ਸ਼ਿਵਪੁਰੀ ਵਿਖੇ ਸਜਾਈ ਪ੍ਰਭਾਤ ਫੇਰੀ ਵਿੱਚ ਵੀ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਾਜਰੀ ਭਰੀ ਗਈ | ਸ਼ਿਵ ਮੰਦਿਰ ਵਿਖੇ ਕਰਵਾਏ ਸਮਾਗਮ ਦੌਰਾਨ ਭਜਨ ਮੰਡਲੀਆਂ ਵੱਲੋਂ ਭਗਵਾਨ ਸ਼ਿਵ ਜੀ ਦੀ ਮਹਿਮਾ ਦਾ ਗੁਣਗਣ ਕੀਤਾ ਗਿਆ | ਇਸ ਮੌਕੇ ਸ਼ਿਵ ਮੰਦਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਨਾਲ ਆਈਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਦਿਰ ਪ੍ਰਬੰਧਕ ਕਮੇਟੀ ਨੂੰ ਆਪਣੀ ਤਨਖਾਹ ਵਿੱਚੋਂ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਵੀ ਦਿੱਤਾ ਗਿਆ | ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸ਼ਿਵ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰੂਪ ਨਾਲ ਮਦਾਨ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਐਡਵੋਕੇਟ ਸੰਦੀਪ ਕੌਸ਼ਲ, ਸ਼ਿਵਦੀਪ ਸਿੰਘ ਚਾਹਲ, ਰਾਮਪਾਲ ਦੇਵਗਨ, ਪ੍ਰਧਾਨ ਅਯੁਧਿਆ ਪੁਰੀ, ਮਾਸਟਰ ਅਜੀਤ, ਮਨਜੀਤ ਸਰੀਨ, ਪ੍ਰਦੀਪ ਤ੍ਰੇਹਨ, ਸੰਜੀਵ ਭਾਰਦਵਾਜ, ਵਿੱਕੀ ਕੁੰਦਰਾ, ਦਿਲਬਾਗ ਸਿੰਘ ਘੁੱਲੀ ਸਮੇਤ ਵੱਡੀ ਗਿਣਤੀ ਵਿੱਚ ਸ਼ਿਵ ਭਗਤ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਨੇ ਮਹਾਸ਼ਿਵਰਾਤਰੀ ਸ਼ਰਧਾ ਭਾਵਨਾ ਨਾਲ ਮਨਾਈ <br/> ਅਗਲੀ ਖ਼ਬਰ ਸੀ-ਪਾਈਟ ਕੈਂਪ ਰਣੀਕੇ ਵਿਖੇ ਅਗਨੀਵੀਰ,ਐਸ.ਐਸ.ਸੀ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।