ਅੰਮਿ੍ਤਸਰ, 15 ਫਰਵਰੀ (ਹਰਮਿੰਦਰ ਸਿੰਘ)-ਮਹਾਂਸ਼ਿਵਰਾਤਰੀ ਦੇ ਸੰਬੰਧ ਵਿਚ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਅਤੇ ਹੋਰ ਬਹੁਤ ਸਾਰੇ ਸਥਾਨਾਂ 'ਤੇ ਇਹ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧ ਵਿਚ ਕਰਵਾਏ ਗਏ ਸਮਾਗਮਾਂ, ਲਗਾਏ ਲੰਗਰਾਂ 'ਚ ਭਾਜਪਾਈਆਂ ਨੇ ਸ਼ਿਰਕਤ ਕੀਤੀ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਦੌਰਾਨ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਰਾਕੇਸ਼ ਗਿੱਲ, ਕੌਂਸਲਰ ਗੌਰਵ ਗਿੱਲ, ਗੌਤਮ ਅਰੋੜਾ ਆਦਿ ਨੇ ਸ਼ਿਰਕਤ ਕੀਤੀ | ਸ਼ਿਵਾਲਾ ਬਾਗ ਭਾਈਆਂ ਰੋਡ 'ਤੇ ਲਗਾਏ ਗਏ ਲੰਗਰ 'ਚ ਹਰਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਭਾਜਪਾ ਆਗੂ ਰਾਹੁਲ ਮਹੇਸ਼ਵਰੀ ਨੇ ਸ਼ਿਰਕਤ ਕੀਤੀ ਅਤੇ ਪ੍ਰਸ਼ਾਦ ਵੰਡਿਆ | ਇਸ ਤੋਂ ਬਟਾਲਾ ਰੋਡ ਵਿਖੇ ਲਗਾਏ ਲੰਗਰ ਦੀ ਸੇਵਾ 'ਚ ਭਾਗ ਲਿਆ | ਇਸ ਤੋਂ ਇਲਾਵਾ ਗੋਪਾਲ ਮੰਦਰ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਸਮਾਗਮ, ਮੈਡੀਕਲ ਐਨਕਲੇਵ ਐਸੋਸੀਏਸ਼ਨ ਵਲੋਂ ਲਗਾਏ ਗਏ ਲੰਗਰ 'ਚ ਭਾਜਪਾਈਆਂ ਨੇ ਸ਼ਿਰਕਤ ਕੀਤੀ ਅਤੇ ਲੰਗਰ ਵਿਚ ਸੇਵਾ ਕੀਤਾ |