22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਸ਼ਾ ਤਸਕਰੀ 'ਚ ਲੱਗੇ 3 ਸਕੇ ਭੈਣ-ਭਰਾਵਾਂ ਦਾ ਘਰ ਢਾਹਿਆ : 2 ਭੈਣਾਂ ਤੇ ਇਕ ਭਰਾ ਖ਼ਿਲਾਫ਼ ਹਨ ਨਸ਼ੇ ਦੇ ਕਈ ਮਾਮਲੇ ਦਰਜ-ਪੁਲਿਸ ਕਮਿਸ਼ਨਰ <br/>

ਅਜੀਤ ਡੈਸਕ 18-02-2026

ਅੰਮਿ੍ਤਸਰ, 17 ਫਰਵਰੀ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਵਲੋਂ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਵਿਰੁੱਧ ਕਾਰਵਾਈ ਕਰਦਿਆਂ ਨਸ਼ਾ ਤਸਕਰੀ 'ਚ ਲੱਗੇ ਇਕ ਪਰਿਵਾਰ ਦਾ ਘਰ ਢਾਹਿਆ ਗਿਆ ਹੈ ਜੋ ਕਿ 2 ਭੈਣਾਂ ਤੇ ਉਨ੍ਹਾਂ ਦਾ ਇਕਲੌਤਾ ਭਰਾ ਨਸ਼ੇ ਦੇ ਕਾਰੋਬਾਰ 'ਚ ਲੱਗੇ ਹੋਏ ਸਨ ਤੇ ਇਹ ਘਰ ਉਨ੍ਹਾਂ ਨਸ਼ੇ ਦੀ ਕਮਾਈ ਨਾਲ ਬਣਾਇਆ ਸੀ | ਇਹ ਪ੍ਰਗਟਾਵਾ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਟੀਮ ਦੀ ਅਗਵਾਈ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਵਿਰੁਧ ਕਾਰਵਾਈ ਨੂੰ ਅੱਗੇ ਜਾਰੀ ਰੱਖਦਿਆਂ ਅੱਜ ਥਾਣਾ ਬੀ ਡਿਵੀਜ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਮੰਦਰ ਵਾਲਾ ਬਾਜ਼ਾਰ ਸੁਲਤਾਨਵਿੰਡ ਰੋਡ, ਅੰਮਿ੍ਤਸਰ ਵਿਖੇ ਸਥਿਤ ਜਾਣੇ-ਪਛਾਣੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗ਼ੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਜਾਇਦਾਦ ਨੂੰ ਢਾਹ ਦਿੱਤਾ |
ਇਹ ਜਾਇਦਾਦ ਅਨਮੋਲ, (34) ਸੋਨੀਆ (24) ਅਤੇ ਗਗਨਦੀਪ ਸਿੰਘ ਉਰਫ਼ ਗੋਰਾ (25) (2 ਭੈਣਾਂ ਅਤੇ 1 ਭਰਾ) ਸਾਰੇ ਵਾਸੀਆਂ ਗਲੀ ਨੰਬਰ 3 ਸ਼ਹੀਦ ਊਧਮ ਸਿੰਘ ਨਗਰ, ਅੰਮਿ੍ਤਸਰ ਦੀ ਸੀ ਜੋ ਕਿ ਇਹ ਤਿੰਨੇ ਹੀ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਸ਼ਾਮਲ ਰਹੇ ਹਨ | ਉਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਕਈ ਮਾਮਲੇ ਦਰਜ ਹਨ | ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਬਣੀਆਂ ਜਾਇਦਾਦਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਸੁਲਤਾਨਵਿੰਡ ਰੋਡ ਦੇ ਮੰਦਰ ਵਾਲਾ ਬਾਜ਼ਾਰ ਵਿਖੇ ਸਥਿਤ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀ ਗਈ ਇਮਾਰਤ ਨੂੰ ਨਗਰ ਨਿਗਮ ਦੁਆਰਾ ਢਾਹ ਦਿੱਤਾ ਗਿਆ | ਉਨ੍ਹਾਂ ਦਸਿਆ ਕਿ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਨਸ਼ੀਲੇ ਪਦਾਰਥਾਂ ਦੇ ਵਪਾਰ ਵਿਚ ਸ਼ਾਮਲ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ | ਅਜਿਹੀਆਂ ਕਾਰਵਾਈਆਂ ਇੱਕ ਸਖ਼ਤ ਸੁਨੇਹਾ ਦਿੰਦੀਆਂ ਹਨ ਕਿ ਨਸ਼ੀਲੇ ਪਦਾਰਥਾਂ ਦੇ ਪੈਸੇ ਰਾਹੀਂ ਬਣਾਈਆਂ ਗਈਆਂ ਗ਼ੈਰ-ਕਾਨੂੰਨੀ ਜਾਇਦਾਦਾਂ ਨੂੰ ਖੜ੍ਹਾ ਨਹੀਂ ਹੋਣ ਦਿੱਤਾ ਜਾਵੇਗਾ | ਇਸ ਤੋਂ ਪਹਿਲਾਂ ਵੀ 18 ਘਰ ਢਾਹੇ ਜਾ ਚੁੱਕੇ ਹਨ |
ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 'ਤੇ ਜਾਣਕਾਰੀ ਸਾਂਝੀ ਕਰਕੇ ਗਰੋਹ ਤੇ ਅਪਰਾਧ ਵਿਰੁੱਧ ਲੜਾਈ ਦਾ ਸਮਰਥਨ ਕਰਨ | ਇਹ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਗੈਂਗਸਟਰਾਂ ਦੀ ਗਿ੍ਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਤੱਕ ਦਾ ਇਨਾਮ ਦਿੱਤਾ ਜਾ ਸਕਦਾ ਹੈ | ਇਸ ਮੌਕੇ ਡੀ.ਸੀ.ਪੀ. ਆਲਮ ਵਿਜੈ ਸਿੰਘ, ਏ.ਡੀ.ਸੀ.ਪੀ. ਹਰਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ-2 ਤਹਿਤ 4 ਦਿਨਾਂ ਦੇ ਅੰਦਰ-ਅੰਦਰ 86 ਮੁਲਜ਼ਮਾਂ ਨੂੰ ਕੀਤਾ ਗਿ੍ਫ਼ਤਾਰ-ਪੁਲਿਸ ਕਮਿਸ਼ਨਰ ਭੁੱਲਰ <... ਅਗਲੀ ਖ਼ਬਰ ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।