22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੰਜਾਬ ਸਕੂਲ ਸਿੱਖਿਆ ਬੋਰਡ ਤੇ ਸੀ. ਬੀ. ਐਸ. ਈ. ਦੀਆਂ ਪ੍ਰੀਖਿਆਵਾਂ ਸ਼ੁਰੂ

ਅਜੀਤ ਡੈਸਕ 18-02-2026

ਅੰਮ੍ਰਿਤਸਰ, 17 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ। ਅੱਜ ਪਹਿਲੇ ਦਿਨ ਅੰਗਰੇਜ਼ੀ ਵਿਸ਼ੇ ਦਾ ਇਮਤਿਹਾਨ ਹੋਇਆ। ਇਸ ਦੌਰਾਨ ਸਿੱਖਿਆ ਵਿਭਾਗ ਦੀਆਂ 18 ਤੋਂ ਵਧੇਰੇ ਉੱਡਣ ਦਸਤਿਆਂ ਵਲੋਂ 47 ਦੇ ਕਰੀਬ ਪ੍ਰੀਖਿਆਂ ਸੈਂਟਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ (ਸ) ਰਾਜੇਸ਼ ਕੁਮਾਰ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਖੰਨਾ ਵਲੋਂ ਸਰਕਾਰੀ ਸਕੂਲ ਮੁਸਤਫਾਬਾਦ, ਵੱਲ੍ਹਾ ਤੇ ਪੁਤਲੀਘਰ ਵਿਖੇ ਬਣਾਏ ਗਏ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਕਤ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਲਈ 220 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਸ ਦੌਰਾਨ ਸ਼ਾਂਤੀਪੂਰਵਕ ਪ੍ਰੀਖਿਆ ਹੋਈ ਹੈ ਅਤੇ ਨਕਲ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਆਪਣੀਆਂ ਪ੍ਰੀਖਿਆਵਾਂ ਦੇਣ ਲਈ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਉਹ ਇਨੀ ਦਿਨੀ ਆਪਣਾ ਧਿਆਨ ਸਿਰਫ ਪ੍ਰੀਖਿਆਵਾਂ 'ਤੇ ਕੇਂਦਰਿਤ ਕਰਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਦਿਨਾਂ 'ਚ ਖਾਸ ਕਰਕੇ ਮੋਬਾਇਲ ਦੀ ਵਰਤੋਂ ਨੂੰ ਰੋਕਣ ਅਤੇ ਤਿਆਰੀ ਲਈ ਘਰ 'ਚ ਢੁੱਕਵਾਂ ਮਾਹੌਲ ਦੇਣ।
ਸੀ. ਬੀ. ਐੱਸ. ਈ. ਦੀਆਂ ਪ੍ਰੀਖਿਆਵਾਂ ਹੋਈਆਂ ਸ਼ੁਰੂ : ਅੱਜ ਸੀ. ਬੀ. ਐੱਸ. ਈ. ਦੀਆਂ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਸ਼ੁਰੂ ਹੋ ਗਈਆਂ। ਅੱਜ ਪਹਿਲੇ ਦਿਨ ਗਣਿਤ ਵਿਸ਼ੇ ਦਾ ਇਮਤਿਹਾਨ ਹੋਇਆ। ਇਸ ਦੌਰਾਨ ਪੇੇਪਰ ਸੰਬੰਧੀ ਵਿਦਿਆਰਥੀਆਂ ਦੀ ਰਲੀਮਿਲੀ ਪ੍ਰਤੀਕਿਰਿਆ ਸਾਹਮਣੇ ਆਈ।

ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਮੌਕੇ ਲੱਗੇ ਫਲੈਕਸ ਬੋਰਡ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ-ਸ਼ਰਮਾ ਅਗਲੀ ਖ਼ਬਰ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਕੰਡਮ ਹੋ ਚੁੱਕੇ ਸਟਰੀਟ ਲਾਈਟਾਂ ਦੇ ਖੰਭੇ ਦੇ ਰਹੇ ਕਿਸੇ ਵੱਢੇ ਹਾਦਸੇ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।