15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਾਝੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ 21 ਦੀ ਰੈਲੀ ਇਤਿਹਾਸ ਸਿਰਜੇਗੀ-ਜਥੇਦਾਰ ਰਣੀਕੇ

ਕਸਬਾ ਬਾਬਾ ਸੋਹਨ ਸਿੰਘ ਭਕਨਾ ਵਿਖੇ ਹੋਣ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦੇ ਹੋਏ ਜਥੇ ਗੁਲਜਾਰ ਸਿੰਘ ਰਣੀਕੇ, ਮਗਵਿੰਦਰ ਸਿੰਘ ਖਾਪੜਖੇੜੀ, ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਭਲਵਾਨ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਦਿਲਰਾਜ ਗਿੱਲ ਤੇ ਹੋਰ | ਤਸਵੀਰ : ਰਾਜਿੰਦਰ ਸਿੰਘ ਰੂਬੀ <br/> 19-02-2026
ਅਟਾਰੀ ਸਰਹੱਦ, (ਅੰਮਿ੍ਤਸਰ) 18 ਫਰਵਰੀ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਅਟਾਰੀ ਅੰਦਰ ਕੀਤੀ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਵਿਚ ਖਾਸ ਕਰਕੇ ਮਾਝੇ ਵਿਚ ਇਤਿਹਾਸ ਸਿਰਜੇਗੀ ਤੇ ਅਕਾਲੀ ਦਲ ਦੇ ਵਰਕਰ ਦਾ ਇਤਿਹਾਸਕ ਰੈਲੀ ਦਾ ਇਕੱਠ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਦਾ ਆਗਾਜ਼ ਕਰੇਗਾ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਨੇ ਇਤਿਹਾਸਿਕ ਰੈਲੀ ਵਾਲੀ ਜਗ੍ਹਾ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ | ਇਸ ਮੌਕੇ ਜਥੇ. ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ 21 ਫਰਵਰੀ ਨੂੰ ਪੰਜਾਬ ਦੇ ਇਤਿਹਾਸਕ ਕਸਬਾ ਬਾਬਾ ਸੋਹਨ ਸਿੰਘ ਭਕਨਾ ਵਿਖੇ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਆਉਣ ਲਈ ਅਕਾਲੀ ਵਰਕਰਾਂ ਤੇ ਹਲਕਾ ਅਟਾਰੀ ਦੇ ਹਰ ਵਰਗ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ: ਸੁਖਬੀਰ ਸਿੰਘ ਬਾਦਲ ਦਾ ਹਲਕਾ ਅਟਾਰੀ ਅੰਦਰ ਇਸ ਦਿਨ ਪੁੱਜਣ 'ਤੇ ਅਟਾਰੀ ਦੇ ਨੌਜਵਾਨ ਵੱਡੀ ਗਿਣਤੀ ਵਿਚ ਮੋਟਰਸਾਈਕਲ ਗੱਡੀਆਂ ਦਾ ਕਾਫਲਾ ਹੱਥਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਲੈ ਕੇ ਨਿੱਘਾ ਸਵਾਗਤ ਕਰਦੇ ਹੋਏ ਰੈਲੀ ਵਾਲੀ ਸਥਾਨ 'ਤੇ ਲੈ ਕੇ ਜਾਣਗੇ | ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਸ: ਬਾਦਲ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਮਿਲਦੀਆਂ ਸਹੂਲਤਾਂ ਜੋ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਬੰਦ ਹੋ ਗਈਆਂ ਸਨ ਨੂੰ ਵੀ ਸ਼ੁਰੂ ਕਰਨ ਲਈ ਹਰ ਵਰਗ ਦੇ ਸਰਹੱਦੀ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਜਾਵੇਗਾ | ਇਸ ਮੌਕੇ ਜਥੇ. ਰਣੀਕੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਮਗਵਿੰਦਰ ਸਿੰਘ ਖਾਪੜਖੇੜੀ, ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਚੀਚਾ, ਦਿਲਰਾਜ ਸਿੰਘ ਗਿੱਲ, ਪ੍ਰੇਮ ਸ਼ਾਹ, ਨਰਿੰਦਰ ਸਿੰਘ ਬਹਿਲ, ਬਲਜੀਤ ਸਿੰਘ ਚੱਕ ਮੁਕੰਦ, ਸੁੱਖ ਜਾਲੀ ਚੀਚਾ, ਗੁਰਸੇਵਕ ਸਿੰਘ ਟਿੰਕੂ ਭਕਨਾ, ਸਾਬਕਾ ਸਰਪੰਚ ਕਸ਼ਮੀਰ ਸਿੰਘ ਭਕਨਾ, ਕੁਲਵੰਤ ਸਿੰਘ ਲਖਨਊ ਵਾਲੇ, ਸਤਨਾਮ ਸਿੰਘ ਚੰਗਿਆੜਾ ਸਮੇਤ ਹੋਰ ਅਕਾਲੀ ਆਗੂ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਨੇ ਲਾਟ ਸਾਹਿਬ ਦਾ ਹਾਲ-ਚਾਲ ਪੁੱਛਿਆ <br/> ਅਗਲੀ ਖ਼ਬਰ ਲੜਾਈ ਝਗੜੇ ਦੀ ਵੀਡੀਓ ਵਾਇਰਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।