14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਰਨਾਲਾ 'ਚ 28 ਫਰਵਰੀ ਨੂੰ ਕਾਂਗਰਸ ਦੀ ਰੈਲੀ ਇਤਿਹਾਸਕ ਹੋਵੇਗੀ-ਸੱਚਰ

ਅਜੀਤ ਡੈਸਕ 21-02-2026
ਕੱਥੂਨੰਗਲ/ ਚਵਿੰਡਾ ਦੇਵੀ, 20 ਫਰਵਰੀ (ਦਲਵਿੰਦਰ ਸਿੰਘ ਰੰਧਾਵਾ, ਸਤਪਾਲ ਸਿੰਘ ਢੱਡੇ)-ਰਾਹੁਲ ਗਾਂਧੀ ਦੀ ਪੰਜਾਬ ਵਿਚ 28 ਫਰਵਰੀ ਦੀ ਆਮਦ ਤੇ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਬਰਨਾਲਾ ਵਿਚ ਇਕ ਵਿਸ਼ਾਲ ਰੈਲੀ ਮਨਰੇਗਾ ਬਚਾਓ ਸੰਗਰਾਮ ਦੇ ਤਹਿਤ ਕਰਵਾਈ ਜਾ ਰਹੀ ਹੈ, ਜਿਸ ਵਿਚ ਵੱਡੀ ਤਦਾਦ ਵਿਚ ਲੋਕ ਸ਼ਮੂਲੀਅਤ ਕਰਕੇ ਰਾਹੁਲ ਗਾਂਧੀ ਦੀ ਇਸ ਮੁਹਿੰਮ ਵਿਚ ਆਪਣਾ ਵੱਡਾ ਯੋਗਦਾਨ ਪਾਉਣਗੇ, ਇਸ ਸੰਬੰਧੀ ਪ੍ਰਗਟਾਵਾ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਅੱਜ ਡੀ. ਸੀ. ਅੰਮਿ੍ਤਸਰ ਨੂੰ ਇਕ ਮੈਮੋਰੰਡਮ ਦੇਣ ਉਪਰੰਤ ਆਪਣੇ ਦਫ਼ਤਰ ਕੱਥੂਨੰਗਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਸੱਚਰ ਨੇ ਕਿਹਾ ਕਿ ਸਾਡੀਆਂ ਰਾਜਸੀ ਵਿਰੋਧੀ ਪਾਰਟੀਆਂ ਵਲੋਂ ਕੀਤੀਆਂ ਜਾ ਰਹੀਆਂ ਸਰਕਾਰੀ ਤੇ ਗ਼ੈਰ ਸਰਕਾਰੀ ਰੈਲੀਆਂ ਦਾ ਮੂੰਹ ਤੋੜ ਜਵਾਬ ਦਿਆਂਗੇ |
ਉਨ੍ਹਾਂ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸ ਦਿਆਂਗੇ ਕਿ ਆਪ ਮੁਹਾਰੇ ਲੋਕਾਂ ਦੀ ਸ਼ਮੂਲੀਅਤ ਕੀ ਹੁੰਦੀ ਹੈ ਤੇ ਸਰਕਾਰੀ ਤੰਤਰ ਮੰਤਰ ਨਾਲ ਇਕੱਠੇ ਕੀਤੇ ਲੋਕਾਂ ਦਾ ਰਵੱਈਆ ਕੀ ਹੁੰਦਾ ਹੈ |
ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਬਰਨਾਲਾ ਰੈਲੀ ਪੰਜਾਬ ਵਿਚ ਇਕ ਮੀਲ ਪੱਥਰ ਸਾਬਤ ਹੋਵੇਗੀ ਤੇ ਪੰਜਾਬ ਦੇ ਲੋਕ ਇਸ ਰੈਲੀ ਵਿਚ ਸੂਬੇ ਦੇ ਲੋਕਾਂ ਨੂੰ ਸੁਨੇਹਾ ਦੇਣਗੇ ਕਿ 2027 ਵਿਚ ਪੰਜਾਬ ਦੀ ਬੇਹਤਰੀ ਤੇ ਗਰੀਬ ਲੋਕਾਂ ਦੇ ਰੋਜ਼ਗਾਰ ਤੇ ਰੋਜ਼ੀ ਰੋਟੀ ਬਚਾਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਈਏ, ਉਨ੍ਹਾਂ ਕਿਹਾ ਕਿ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਉਸ ਦਿਨ ਵੱਡੀ ਗਿਣਤੀ ਵਿਚ ਲੋਕ ਅੰਮਿ੍ਤਸਰ ਦੇ ਦਿਹਾਤੀ ਖੇਤਰਾਂ ਵਿਚ ਬਰਨਾਲਾ ਰੈਲੀ ਵਿਚ ਪਹੁੰਚਣਗੇ |
ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਨਵਦੀਪ ਸਿੰਘ ਸੋਨਾ ਮਜੀਠਾ, ਨਵਤੇਜ ਪਾਲ ਸਿੰਘ ਸੋਹੀਆਂ, ਸੁਖਵਿੰਦਰ ਸਿੰਘ ਸੋਨੂ, ਹਰਮਨ ਸਿੰਘ ਗਿੱਲ, ਸੁਲੱਖਣ ਸਿੰਘ ਕੱਥੂਨੰਗਲ ਤੇ ਹੋਰ ਵੀ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਗੈਂਗਸਟਰਾਂ ਦੇ ਨਾਂਅ 'ਤੇ ਸੋਨਾ ਕਾਰੋਬਾਰੀ ਤੋਂ 30 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਯੂਥ ਕਾਂਗਰਸੀ ਆਗੂ ਕਾਬੂ-ਹੋ... ਅਗਲੀ ਖ਼ਬਰ ਜੂਨੀਅਰ ਐਥਲੈਟਿਕ ਮੀਟ 'ਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।