14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਜ਼ਿਲ੍ਹਾ ਖ਼ਪਤਕਾਰ ਫੋਰਮ ਦੇ ਜੱਜ ਗਿੱਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 21-02-2026
ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਸਾਬਕਾ ਤਹਿਸੀਲਦਾਰ ਤੇ ਜ਼ਿਲ੍ਹਾ ਖਪਤਕਾਰ ਫੋਰਮ ਦੇ ਜੱਜ ਲਖਵਿੰਦਰਪਾਲ ਸਿੰਘ ਗਿੱਲ ਤੇ ਖੇਤੀਬਾੜੀ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਹਰਿੰਦਰਪਾਲ ਸਿੰਘ ਗਿੱਲ ਤੇ ਸਤਿਕਾਰਯੋਗ ਪਿਤਾ ਗਿਆਨੀ ਕੁਲਵੰਤ ਸਿੰਘ ਗਿੱਲ ਵਿਛੋਆ ਦਾ ਸਵੇਰੇ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਇਥੇ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਵੱਡੀ ਤਾਦਾਦ 'ਚ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਨੁੰਮਾਇਦਿਆਂ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਵਿਧਾਇਕ ਸੁਨੀਲ ਦੱਤੀ ਤੇ ਭਾਜਪਾ ਆਗੂ ਹਰਵਿੰਦਰ ਸਿੰਘ ਸੰਧੂ ਆਦਿ ਨੇ ਵੀ ਪੁੱਜ ਕੇ ਗਿੱਲ ਪਰਿਵਾਰ ਨਾਲ ਦੁਖ ਸਾਂਝਾ ਕੀਤਾ |
ਪਿਛਲੀ ਖ਼ਬਰ 'ਦਾ ਸੈੈਕਰਡ ਅੰਮਿ੍ਤਸਰ-2026' ਦਾ ਚੌਥਾ ਐਡੀਸ਼ਨ ਸੰਗੀਤ ਅਤੇ ਕਵਿਤਾ ਦੇ ਜਸ਼ਨ ਨਾਲ ਸ਼ੁਰੂ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਾੜ ਕੇ ਕੀਤੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।