26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਧਾਇਕਾ ਜੀਵਨਜੋਤ ਕੌਰ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਅਧੀਨ ਲਗਾਏ ਕੈਂਪਾਂ ਦਾ ਜਾਇਜ਼ਾ

ਅਜੀਤ ਡੈਸਕ 22-02-2026
ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੂਰਬੀ ਵਿਖੇ ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਅੱਜ ਕੈਂਪ ਦਫ਼ਤਰ ਵੇਰਕਾ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਅਧੀਨ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਦੌਰਾਨ ਇਲਾਕਾ ਨਿਵਾਸੀਆਂ ਦੇ 10 ਲੱਖ ਰੁਪਏ ਦੀ ਸਹੂਲਤ ਵਾਲੇ ਹੈਲਥ ਕਾਰਡ ਬਣਾਏ ਗਏ, ਤਾਂ ਜੋ ਹਰ ਲੋੜਵੰਦ ਪਰਿਵਾਰ ਨੂੰ ਮੁਫ਼ਤ ਅਤੇ ਮਿਆਰੀ ਇਲਾਜ ਦੀ ਸਹੂਲਤ ਮਿਲ ਸਕੇ | ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਸਿਹਤ ਅਤੇ ਸੁਖਾਲੇ ਜੀਵਨ ਲਈ ਹਮੇਸ਼ਾ ਤਤਪਰ ਹਾਂ | ਇਸ ਮੌਕੇ ਐਡਵੋਕੇਟ ਹਰਪਾਲ ਸਿੰਘ ਨਿੱਜਰ ਬਲਾਕ ਪ੍ਰਧਾਨ ਵੇਰਕਾ, ਮਨਿੰਦਰਜੀਤ ਸਿੰਘ ਧਾਰੋਵਾਲੀ, ਕਪਿਲ ਚੱਢਾ ਚੇਅਰਮੈਨ ਟਰੇਡ ਕਮਿਸ਼ਨ ਅੰਮਿ੍ਤਸਰ ਪੂਰਬੀ, ਦਲਜੀਤ ਸਿੰਘ ਬਲਾਕ ਕੋਰਡੀਨੇਟਰ ਯੂਥ ਵਿੰਗ ਵੇਰਕਾ, ਗੁਰਪ੍ਰੀਤ ਸਿੰਘ ਗੋਪੀ, ਧਰਮਪਾਲ ਸਿੰਘ ਖਾਲਸਾ ਕੋਰਡੀਨੇਟਰ ਕਿਸਾਨ ਵਿੰਗ ਅੰਮਿ੍ਤਸਰ ਪੂਰਬੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਮਿ੍ਤਸਰ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਯੋਜਨਾ ਦੇ ਕਾਰਡਾਂ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਮਾਂ ਬੋਲੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।