27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਧਮਕੀ ਮਿਲਣ ਤੋਂ ਬਾਅਦ ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਤੇ ਮੈਰੀਟੋਰੀਅਸ ਸਕੂਲ 'ਚ ਸੁਰੱਖਿਆ ਵਜੋਂ ਤਲਾਸ਼ੀ ਮੁਹਿੰਮ ਚਲਾਈ

ਅਜੀਤ ਡੈਸਕ 28-02-2026
ਅੰਮਿ੍ਤਸਰ, 27 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਸਵੇਰੇ ਅਣਪਛਾਤੇ ਵਿਅਕਤੀ ਵਲੋਂ ਅੰਮਿ੍ਤਸਰ ਦੇ ਸਕੂਲਾਂ ਅਤੇ ਸ਼ਤਾਬਦੀ ਐਕਸਪੈ੍ਰਸ ਰੇਲਗੱਡੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਅੰਮਿ੍ਤਸਰ ਦੇ ਮੈਰੀਟੋਰੀਅਸ ਸਕੂਲ ਅਤੇ ਰੇਲਵੇ ਸਟੇਸ਼ਨ ਵਿਖੇ ਤਲਾਸ਼ੀ ਮੁਹਿੰਮ ਚਲਾਈ ਗਈ | ਅੰਮਿ੍ਤਸਰ ਪੁਲਿਸ ਕਮਿਸ਼ਨਰੇਟ ਦੀਆਂ ਟੀਮਾਂ ਨੇ ਸਕੂਲ ਦੇ ਕੰਪਲੈਕਸ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਤਲਾਸ਼ੀ ਦੌਰਾਨ ਸੁਰੱਖਿਆ ਬਲਾਂ ਅਤੇ ਸੀਨੀਅਰ ਅਧਿਕਾਰੀਆਂ ਨੇ ਸਕੂਲ ਪ੍ਰਬੰਧਨ ਨਾਲ ਮੁਲਾਕਾਤ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਤਸੱਲੀਬਖਸ਼ ਜਾਂਚ ਤੋਂ ਬਾਅਦ ਪੁਲਿਸ ਟੀਮ ਵਾਪਸ ਆ ਗਈ | ਧਮਕੀ ਭਰੀ ਈਮੇਲ 'ਚ ਸ਼ਹਿਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਅਤੇ ਸ਼ਤਾਬਦੀ ਐਕਸਪ੍ਰੈਸ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਸੀ | ਦੂਜੇ ਪਾਸੇ ਰੇਲਵੇ ਸਟੇਸ਼ਨ 'ਤੇ ਜੀ. ਆਰ. ਪੀ. ਅਤੇ ਆਰ. ਪੀ. ਐੱਫ. ਵਲੋਂ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਚਲਾਈ | ਇਸ ਦੌਰਾਨ ਉਨ੍ਹਾਂ ਸ਼ਾਨ ਏ ਪੰਜਾਬ, ਛੱਤੀਸਗੜ੍ਹ ਅਤੇ ਸ਼ਤਾਬਦੀ ਐਕਸਪ੍ਰੈਸ ਆਦਿ ਰੇਲਗੱਡੀਆਂ ਦੀ ਜਾਂਚ ਕੀਤੀ | ਇਸਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਫ਼ਵਾਹ ਤੋਂ ਦੂਰ ਰਹਿੰਦੇ ਹੋਏ ਪੁਲਿਸ ਨੂੰ ਸਹਿਯੋਗ ਕਰਨ |
ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਸੀਨੀ: ਉਪ ਪ੍ਰਧਾਨ ਲਖਵਿੰਦਰ ਸਿੰਘ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਅਗਲੀ ਖ਼ਬਰ ਸਰਬਜੋਤ ਸਾਬੀ ਵਲੋਂ ਵਰਕਰਾਂ ਨੂੰ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ 'ਚ ਪੁੱਜਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।