27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਦੁਰਵਿਹਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 28-02-2026
ਅੰਮਿ੍ਤਸਰ, 27 ਫਰਵਰੀ (ਹਰਮਿੰਦਰ ਸਿੰਘ)-ਬੀਤੇ ਦਿਨ ਹਾਥੀ ਗੇਟ ਵਿਖੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਰੇਹੜੀਆਂ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੌਰਾਨ ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਦੁਰਵਿਹਾਰ ਅਤੇ ਗਾਲੀ-ਗਲੋਚ ਕਰਨ 'ਤੇ ਇਕ ਵਿਅਕਤੀ ਦੇ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਉਕਤ ਵਿਅਕਤੀ ਦੀ ਪਹਿਚਾਣ ਸੋਨਾ ਦੱਸੀ ਜਾਂਦੀ ਹੈ | ਦੱਸਿਆ ਜਾਂਦਾ ਹੈ ਕਿ 25 ਫਰਵਰੀ ਨੂੰ ਨਗਰ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਅਸਟੇਟ ਵਿਭਾਗ ਦੀ ਟੀਮ ਵਲੋਂ ਹਾਥੀ ਗੇਟ ਦੇ ਬਾਹਰ ਸੜਕ ਦੀ ਜਗ੍ਹਾ 'ਤੇ ਲੱਗੀਆਂ ਰੇਹੜੀਆਂ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਸੀ | ਇਸ ਦੌਰਾਨ ਸੋਨਾ ਨਾਮਕ ਇਕ ਵਿਅਕਤੀ ਵਲੋਂ ਨਿਗਮ ਦੀ ਮਹਿਲਾ ਇੰਸਪੈਕਟਰ ਦੇ ਨਾਲ ਦੁਰਵਿਹਾਰ ਕੀਤਾ ਗਿਆ ਅਤੇ ਉਸ 'ਤੇ ਸਬਜ਼ੀ ਸੁੱਟ ਦਿੱਤੀ ਗਈ | ਇਸ ਤੋਂ ਇਲਾਵਾ ਉਸ ਵਲੋਂ ਨਿਗਮ ਦੇ ਦੂਸਰੇ ਮੁਲਾਜ਼ਮਾਂ ਨਾਲ ਵੀ ਗਾਲੀ ਗਲੋਚ ਕੀਤਾ ਗਿਆ | ਉਕਤ ਮਹਿਲਾ ਇੰਸਪੈਕਟਰ ਵਲੋਂ ਸਾਰਾ ਮਾਮਲਾ ਆਪਣੇ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਤੋਂ ਬਾਅਦ ਇਹ ਮਾਮਲਾ ਪੁਲਿਸ ਤੱਕ ਪਹੁੰਚਾਇਆ ਗਿਆ ਅਤੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੇ ਜਾਣ 'ਤੇ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਗਿਆਨੀ ਕੁਲਵੰਤ ਸਿੰਘ ਗਿੱਲ ਵਿਛੋਆ ਨਮਿਤ ਸ਼ਰਧਾਂਜਲੀ ਸਮਾਗਮ 'ਚ ਸਿਆਸੀ, ਧਾਰਮਿਕ ਤੇ ਹੋਰ ਸ਼ਖ਼ਸੀਅਤ ਵਲੋਂ ਕੀਤੀ ਸ਼ਿਕਰਤ... ਅਗਲੀ ਖ਼ਬਰ ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਦੂਸਰੀ ਲੜੀ ਦੇ 37 ਸ੍ਰੀ ਅਖੰਡ ਪਾਠ ਸਾਹਿਬ ਆਰੰਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।