ਓਠੀਆਂ, 27 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਸਮੂੰਹ ਪਿੰਡ ਵਾਸੀਆਂ ਵਲੋਂ ਸਰਬੱਤ ਦੇ ਭਰੇ ਲਈ ਹਰ ਸਾਲ ਕਰਵਾਇਆ ਜਾਂਦਾ ਕੀਰਤਨ ਤੇ ਢਾਡੀ ਦਰਬਾਰ ਇਸ ਵਾਰ ਵੀ 25ਵਾਂ ਕੀਰਤਨ ਅਤੇ ਢਾਡੀ ਦਰਬਾਰ ਭਲਕੇ 1 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਸਮੂੰਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਨਾਮ ਘਰ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸੱਜੇ ਖੁਲੇ੍ਹ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ, ਅਤੇ ਕਥਾ ਵਾਚਕ ਭਾਈ ਮਾਨ ਸਿੰਘ, ਕਵਿਸ਼ਰ ਭਾਈ ਗੁਰਮੁੱਖ ਸਿੰਘ ਐੱਮ. ਏ., ਭਾਈ ਜਗਰੂਪ ਸਿੰਘ ਰਾਗੀ ਸ੍ਰੀ ਦਰਬਾਰ ਸਾਹਿਬ, ਢਾਡੀ ਤਰਲੋਚਨ ਸਿੰਘ ਭੁਮੱਦੀੜ ਅਤੇ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਜਾਣਗੇ |