27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅਰਵਿੰਦ ਕੇਜਰੀਵਾਲ ਤੇ ਮੁਨੀਸ਼ ਸਿਸੋਦੀਆ ਦੇ ਬਰੀ ਹੋਣ 'ਤੇ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਹੋਈਆਂ ਨਾਕਾਮ-ਛੀਨਾ <br/>

ਅਜੀਤ ਡੈਸਕ 28-02-2026
ਰਾਜਾਸਾਂਸੀ, 27 ਫਰਵਰੀ (ਹਰਦੀਪ ਸਿੰਘ ਖੀਵਾ)-'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁਨੀਸ਼ ਸਿਸੋਦੀਆ ਨੂੰ ਅਦਾਲਤ ਵਲੋਂ ਫਰਜ਼ੀ ਸ਼ਰਾਬ ਘੁਟਾਲੇ 'ਚ ਬਰੀ ਕਰਨ ਨਾਲ ਸਚਾਈ ਦੀ ਜਿੱਤ ਹੋਈ ਹੈ ਤੇ ਅਦਾਲਤ ਦੇ ਫ਼ੈਸਲੇ ਨਾਲ ਅੱਜ ਇਹ ਸਾਬਤ ਹੋ ਗਿਆ ਹੈ ਕਿ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੱਕੇ ਤੌਰ 'ਤੇ ਇਮਾਨਦਾਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਿਹਤ ਪ੍ਰਣਾਲੀ ਨਿਗਮ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਸਬਾ ਰਾਜਾਸਾਂਸੀ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਇਸ ਫਰਜੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਨਾਜਾਇਜ਼ ਤੌਰ ਤੇ ਫਸਾਇਆ ਗਿਆ ਸੀ ਜਿਸ ਕਾਰਨ ਉਕਤ ਆਗੂਆਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਪਰੰਤੂ ਵਿਰੋਧੀ ਭਾਜਪਾ ਵਲੋਂ ਝੂਠੇ ਦੋਸ਼ ਲਾਉਣ ਦੀਆਂ ਵੱਡੀਆਂ ਸਾਜ਼ਿਸ਼ਾਂ ਨਾਕਾਮ ਹੋ ਗਈਆਂ ਹਨ | ਚੇਅਰਮੈਨ ਛੀਨਾ ਨੇ ਕਿਹਾ ਆਮ ਲੋਕਾਂ ਦੀ ਭਲਾਈ ਵਾਲੀ ਆਮ ਆਦਮੀ ਪਾਰਟੀ ਲੋਕਾਂ ਲਈ ਹਮੇਸ਼ਾ ਚਿੰਤਤ ਰਹਿੰਦੀ ਹੈ ਉਸ ਪਾਰਟੀ ਦੇ ਇਮਾਨਦਾਰ ਆਗੂਆਂ ਨੂੰ ਨਾਜਾਇਜ਼ ਤੌਰ 'ਤੇ ਜੇਲ੍ਹ ਵਿਚ ਬੰਦ ਕਰਨਾ ਬਹੁਤ ਮੰਦਭਾਗਾ ਸੀ ਪਰੰਤੂ ਅੱਜ ਅਦਾਲਤ ਵਲੋਂ ਅਰਵਿੰਦ ਕੇਜਰੀਵਾਲ ਤੇ ਮੁਨੀਸ਼ ਸਿਸੋਦੀਆ ਨੂੰ ਬਰੀ ਕਰਕੇ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਕਾਨੂੰਨ ਸਭ ਤੋਂ ਉੱਪਰ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਇਸ ਫ਼ੈਸਲੇ ਨਾਲ ਦੇਸ਼ ਭਰ 'ਚ ਲੋਕਾਂ ਦੇ ਨਾਲ ਨਾਲ ਵਰਕਰਾਂ ਦੇ ਵੀ ਹੌਸਲੇ ਬੁਲੰਦ ਹੋਏ ਹਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਰੰਧਾਵਾ ਦੀ ਯਾਦ ਵਿਚ ਵਿਸ਼ਾਲ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਕੱਲ੍ਹ ਅਗਲੀ ਖ਼ਬਰ ਹਾਥੀ ਗੇਟ ਦੇ ਬਾਹਰ ਨਗਰ ਨਿਗਮ ਦੀ ਇੰਸਪੈਕਟਰ ਨਾਲ ਹੋਈ ਬਦਸਲੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।