27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਾਬਕਾ ਵਿਧਾਇਕ ਰੰਧਾਵਾ ਦੀ ਯਾਦ ਵਿਚ ਵਿਸ਼ਾਲ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਕੱਲ੍ਹ

ਅਜੀਤ ਡੈਸਕ 28-02-2026
ਮਨਕੀਰਤ ਔਲਖ ਅਤੇ ਬਾਗੀ ਕਰਨਗੇ ਸੰਗਤ ਦਾ ਮਨੋਰੰਜਨ
ਕੱਥੂਨੰਗਲ/ਚਵਿੰਡਾ ਦੇਵੀ, 27 ਫ਼ਰਵਰੀ (ਦਲਵਿੰਦਰ ਸਿੰਘ ਰੰਧਾਵਾ/ਸਤਪਾਲ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਮਜੀਠਾ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰਸਟ ਅੰਮਿ੍ਤਸਰ, ਸਵਰਗਵਾਸੀ ਕਿਰਪਾਲ ਸਿੰਘ ਰੰਧਾਵਾ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ 1 ਮਾਰਚ 2026 ਨੂੰ ਕੱਥੂਨੰਗਲ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਕੁਲਦੀਪ ਸਿੰਘ ਕੱਥੂਨੰਗਲ ਅਤੇ ਕੌਰਵਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ | ਪ੍ਰਬੰਧਕ ਕਮੇਟੀ ਵਲੋਂ ਸਟੇਜ, ਸਾਊਾਡ ਸਿਸਟਮ, ਬੈਠਕ ਪ੍ਰਬੰਧ ਅਤੇ ਸੁਰੱਖਿਆ ਦੇ ਖ਼ਾਸ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਮਹਿਮਾਨਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਨਾ ਹੋਵੇ | ਉਨ੍ਹਾਂ ਕਿਹਾ ਕਿ ਮੇਲੇ ਨੂੰ ਯਾਦਗਾਰੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਲੋਕਾਂ ਦੇ ਮਨੋਰੰਜਨ ਲਈ ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਅਤੇ ਬਾਗੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਉਹ ਆਪਣੇ ਸੁਪਰਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ | ਮੇਲੇ ਦੌਰਾਨ ਇਲਾਕੇ ਦੇ ਸਮਾਜ ਸੇਵੀ, ਰਾਜਨੀਤਿਕ ਆਗੂ ਅਤੇ ਪ੍ਰਮੁੱਖ ਹਸਤੀਆਂ ਵੀ ਸ਼ਿਰਕਤ ਕਰਨਗੀਆਂ | ਆਯੋਜਕਾਂ ਅਨੁਸਾਰ ਇਹ ਮੇਲਾ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਕਿਰਪਾਲ ਸਿੰਘ ਰੰਧਾਵਾ ਦੀਆਂ ਲੋਕ-ਹਿਤੈਸ਼ੀ ਸੇਵਾਵਾਂ ਨੂੰ ਯਾਦ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਦਾ ਇਕ ਮੰਚ ਹੈ | ਸਰਪੰਚ ਕੁਲਦੀਪ ਸਿੰਘ ਅਤੇ ਕੌਰਵਦੀਪ ਸਿੰਘ ਰੰਧਾਵਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਮੇਲੇ ਦੀ ਰੌਣਕ ਵਧਾਉਣ ਅਤੇ ਇਸ ਇਤਿਹਾਸਕ ਸਮਾਗਮ ਦਾ ਹਿੱਸਾ ਬਣਨ | ਉਨ੍ਹਾਂ ਭਰੋਸਾ ਦਿਵਾਇਆ ਕਿ ਸੁਰੱਖਿਆ, ਪਾਰਕਿੰਗ ਅਤੇ ਹੋਰ ਸਹੂਲਤਾਂ ਦੇ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ | ਇਲਾਕੇ ਵਿਚ ਮੇਲੇ ਨੂੰ ਲੈ ਕੇ ਖਾਸਾ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਲੋਕ ਇਸ ਵੱਡੇ ਸਭਿਆਚਾਰਕ ਸਮਾਗਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ |

ਪਿਛਲੀ ਖ਼ਬਰ ਅੰਮਿ੍ਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਆਗਾਜ਼ <br/> ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਤੇ ਮੁਨੀਸ਼ ਸਿਸੋਦੀਆ ਦੇ ਬਰੀ ਹੋਣ 'ਤੇ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਹੋਈਆਂ ਨਾਕਾਮ-ਛੀਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।