27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅੰਮਿ੍ਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਆਗਾਜ਼ <br/>

ਅਜੀਤ ਡੈਸਕ 28-02-2026
ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਵਿਭਾਗ ਵਲੋਂ ਅੰਮਿ੍ਤਸਰ ਦੇ ਰਣਜੀਤ ਐਵੀਨਿਊ ਮੈਦਾਨ 'ਚ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਅੱਜ ਸ਼ਾਮ ਪੂਰੀ ਸ਼ਾਨੋ-ਸ਼ੌਕਤ ਨਾਲ ਆਗਾਜ਼ ਕੀਤਾ ਗਿਆ | ਮੇਲੇ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ | ਇਸ ਮੌਕੇ ਵਿਧਾਇਕਾ ਡਾ: ਜੀਵਨਜੋਤ ਕੌਰ, ਵਿਧਾਇਕ ਡਾ: ਜਸਬੀਰ ਸਿੰਘ ਸੰਧੂ, ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰ ਪ੍ਰਤਾਪ ਸਿੰਘ ਸੰਧੂ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਇਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ. ਡੀ. ਐੱਮ. ਅਲਕਾ ਕਾਲੀਆ, ਗੁਰਮੰਦਰ ਸਿੰਘ ਤੋਂ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਪਤਨੀ ਸੁਹਿੰਦਰ ਕੌਰ, ਬਲਵਿੰਦਰ ਕੌਰ, ਜ਼ਿਲ੍ਹਾ ਟੂਰਿਜ਼ਮ ਅਫ਼ਸਰ ਸੁਖਮਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲੋਕ ਸੰਪਰਕ ਡਾਇਰੈਕਟਰ ਪ੍ਰਵੀਨ ਪੂਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਕਰਦਿਆਂ ਮੰਤਰੀ ਨੇ ਕਿਹਾ ਕਿ ਅੰਮਿ੍ਤਸਰ ਵਿਖੇ ਹੋ ਰਹੇ ਇਸ ਤਿੰਨ ਰੋਜ਼ਾ ਮੇਲੇ ਦਾ ਮਕਸਦ ਪੰਜਾਬ ਦੇ ਸਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਮੇਲੇ 'ਚ ਰੰਗਲੇ ਪੰਜਾਬ ਦੇ ਹਰ ਰੰਗ ਵੇਖਣ ਨੂੰ ਮਿਲ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਵਿਭਾਗ ਵਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਅਜਿਹੇ ਪ੍ਰੋਗਰਾਮ ਕੀਤੇ ਜਾ ਰਹੇ ਹਨ ਤਾਂ ਜੋ ਆਪਣੀ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਵਿਰਸੇ ਦੀਆਂ ਅਮੀਰ ਪ੍ਰਰੰਪ੍ਰਾਵਾਂ ਨਾਲ ਜੋੜਿਆ ਜਾ ਸਕੇ | ਇਸ ਮੌਕੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਦੱਸਿਆ ਕਿ ਅੰਮਿ੍ਤਸਰ ਦੇ ਰਣਜੀਤ ਐਵੀਨਿਊ ਦੇ ਮੈਦਾਨ 'ਚ ਅੱਜ ਸ਼ੁਰੂ ਹੋਇਆ ਇਹ ਰੰਗਲਾ ਪੰਜਾਬ ਉਤਸਵ 1 ਮਾਰਚ ਦੀ ਦੇਰ ਸ਼ਾਮ ਤੱਕ ਚੱਲੇਗਾ | ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਖ਼ੂਬਸੂਰਤ ਕਰਾਫ਼ਟ ਬਾਜ਼ਾਰ ਲਗਾਇਆ ਗਿਆ ਹੈ ਜਿਸ 'ਚ ਦੁਕਾਨਦਾਰਾਂ ਵਲੋਂ ਸਟਾਲ ਲਗਾ ਕੇ ਰਿਵਾਇਤੀ ਪੰਜਾਬੀ ਅਤੇ ਹੋਰ ਸਮਾਨ ਵੇਚਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਉਤਸਵ ਦੌਰਾਨ ਲਗਾਈ ਜਾਣ ਵਾਲੀ ਫੂਡ ਕੋਰਟ 'ਚ ਵੱਖ-ਵੱਖ ਪਕਵਾਨਾਂ ਦੇ 30 ਸਟਾਲ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਉਤਸਵ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਝੂਲੇ ਲਗਾਏ ਗਏ ਹਨ | ਇਸ ਤੋਂ ਇਲਾਵਾ ਰੰਗਲਾ ਪੰਜਾਬ ਉਤਸਵ 'ਚ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਵੀ ਆਪਣੇ ਸਟਾਲ ਲਗਾ ਕੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਰੰਗਲਾ ਪੰਜਾਬ ਉਤਸਵ ਮੌਕੇ ਪ੍ਰਸਿੱਧ ਲੋਕ ਗਾਇਕ ਵਿਰਾਸਤ ਸੰਧੂ, ਜਸਪਿੰਦਰ ਨਰੂਲਾ ਅਤੇ ਜੈਜ਼ੀ ਬੀ ਵਲੋਂ ਖੁੱਲ੍ਹੇ ਅਖਾੜੇ ਦੌਰਾਨ ਆਪਣੀ ਗਾਇਕੀ ਦੀ ਪੇਸ਼ਕਾਰੀ ਕੀਤੀ ਜਾ ਰਹੀ ਹੈ | ਉਤਸਵ ਦੇ ਦੂਸਰੇ ਦਿਨ ਦੀ ਸ਼ਾਮ ਨੂੰ ਗਾਇਕਾ ਮੀਤ ਕੌਰ, ਕੌਰ ਬੀ ਅਤੇ ਗਾਇਕ ਕੁਲਵਿੰਦਰ ਬਿੱਲਾ ਵਲੋਂ ਪੇਸ਼ਕਾਰੀ ਕੀਤੀ ਜਾਵੇਗੀ | ਰੰਗਲਾ ਪੰਜਾਬ ਉਤਸਵ ਦੇ ਤੀਸਰੇ ਤੇ ਆਖ਼ਰੀ ਦਿਨ ਦੀ ਸ਼ਾਮ ਨੂੰ ਗਾਇਕ ਹਰਜੀਤ ਹਰਮਨ, ਬਾਣੀ ਸੰਧੂ ਅਤੇ ਮਨਮੋਹਨ ਵਾਰਿਸ ਵਲੋਂ ਆਪਣੀ ਗਾਇਕੀ ਰਾਹੀਂ ਰੰਗ ਬੰਨਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਖੁੱਲ੍ਹੇ ਅਖਾੜੇ ਵਿਚ ਦਰਸ਼ਕਾਂ ਦੇ ਬੈਠਣ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ |

ਪਿਛਲੀ ਖ਼ਬਰ 'ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ' ਵਲੋਂ ਅੰਮ੍ਰਿਤਸਰ 'ਚ ਕੀਤੀ ਰੋਸ ਰੈਲੀ ਅਗਲੀ ਖ਼ਬਰ ਸਾਬਕਾ ਵਿਧਾਇਕ ਰੰਧਾਵਾ ਦੀ ਯਾਦ ਵਿਚ ਵਿਸ਼ਾਲ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।