14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਰੰਗਲਾ ਪੰਜਾਬ ਉਤਸਵ ਦੇ ਦੂਸਰੇ ਦਿਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਾਜ਼ਰੀ ਭਰੀ ਮੇਲੇ 'ਚ ਮੀਤ ਕੌਰ, ਕੌਰ ਬੀ. ਅਤੇ ਕੁਲਵਿੰਦਰ ਬਿੱਲਾ ਨੇ ਬੰਨਿ੍ਹਆ ਰੰਗ

ਅਜੀਤ ਡੈਸਕ 01-03-2026
ਅੰਮਿ੍ਤਸਰ 28 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਅੰਮਿ੍ਤਸਰ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦੇ ਦੂਸਰੇ ਦਿਨ ਅੱਜ ਸੂਬੇ ਦੇ ਟਰਾਂਸਪੋਰਟ ਅਤੇ ਜੇਲਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਰੰਗਲਾ ਪੰਜਾਬ 'ਚ ਲੱਗੇ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਨਾਲ ਹੀ ਉਤਸਵ ਦੌਰਾਨ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਮੇਰਾ ਪਿੰਡ ਨੂੰ ਵੀ ਖਾਸ ਤੌਰ 'ਤੇ ਦੇਖਿਆ | ਉਨ੍ਹਾਂ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਇਹ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਬਹੁਤ ਅਮੀਰ ਹੈ ਅਤੇ ਸਾਨੂੰ ਸਾਡੇ ਵਿਰਸੇ 'ਚ ਅਮੀਰ ਕਦਰਾਂ-ਕੀਮਤਾਂ ਮਿਲੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੁੜਨਾ ਚਾਹੀਦਾ ਹੈ ਅਤੇ ਪੰਜਾਬ ਦੀਆਂ ਜੋ ਰਵਾਇਤਾਂ ਹਨ ਉਨ੍ਹਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ | ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਰੰਗਲਾ ਪੰਜਾਬ ਉਤਸਵ 'ਚ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਕ ਮਾਰਚ ਨੂੰ ਰੰਗਲਾ ਪੰਜਾਬ ਦਾ ਆਖਰੀ ਦਿਨ ਹੋਵੇਗਾ ਅਤੇ ਇਸ ਦਿਨ ਵੀ ਪੰਜਾਬੀ ਸੱਭਿਆਚਾਰ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲਣਗੇ | ਅੱਜ ਸ਼ਾਮ ਰੰਗਲਾ ਪੰਜਾਬ ਉਤਸਵ ਦੌਰਾਨ ਖ਼ਾਸ ਡਰੋਨ ਸ਼ੋਅ ਦਾ ਆਯੋਜਨ ਵੀ ਕੀਤਾ ਗਿਆ, ਜਿਸ 'ਚ ਪੰਜਾਬ ਦੇ ਇਤਿਹਾਸ, ਸ਼ਹੀਦਾਂ ਦੀ ਦਾਸਤਾਨ, ਵਿਰਸੇ ਨੂੰ ਦਰਸਾਇਆ ਗਿਆ |ਇਸ ਤੋਂ ਪਹਿਲਾਂ ਅੱਜ ਦਿਨੇ ਰੈਡਕਰਾਸ ਭਵਨ ਤੋਂ ਸ਼ੁਰੂ ਹੋ ਕੇ ਪੰਜਾਬੀ ਵਿਰਸੇ ਨੂੰ ਦਰਸਾਉਂਦੀ ਹੋਈ ਇਕ ਕਾਰਨੀਵਲ ਪਰੇਡ ਦਾ ਆਯੋਜਨ ਵੀ ਕੀਤਾ ਗਿਆ, ਜਿਸ ਨੂੰ ਅੰਮਿ੍ਤਸਰ ਵਾਸੀਆਂ ਵਲੋਂ ਕਾਫੀ ਸਰਾਹਿਆ ਗਿਆ | ਇਹ ਕਾਰਨੀਵਲ ਪਰੇਡ ਮੇਲਾ ਗਰਾਊਾਡ ਵਿਖੇ ਆ ਕੇ ਸਮਾਪਤ ਹੋਈ | ਰੰਗਲਾ ਪੰਜਾਬ ਉਤਸਵ ਦੀ ਦੂਜੀ ਸ਼ਾਮ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਮੀਤ ਕੌਰ, ਕੌਰ ਬੀ ਅਤੇ ਗਾਇਕ ਕੁਲਵਿੰਦਰ ਬਿੱਲਾ ਵਲੋਂ ਆਪਣੇ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਗਿਆ |ਇਸ ਮੌਕੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ, ਪੰਜਾਬ ਲਘੂ ਉਦਯੋਗ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ, ਐਸ. ਡੀ. ਐਮ. ਗੁਰਮੰਦਰ ਸਿੰਘ, ਮੈਡਮ ਅਲਕਾ ਕਾਲੀਆ, ਸੈਰ ਸਪਾਟਾ ਅਧਿਕਾਰੀ ਸੁਖਮਨ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਐਨ.ਆਰ.ਆਈ. ਸੁਖਦੇਵ ਸਿੰਘ ਨਿੱਜਰਪੁਰਾ ਨੇ ਪਿੰਗਲਵਾੜਾ ਸੰਸਥਾ ਨੂੰ ਭੇਟ ਕੀਤੀ ਇਕ ਲੱਖ ਰੁਪਏ ਦੀ ਰਾਸ਼ੀ ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਐਪਲ ਕੰਪਨੀ ਦੇ ਫੋਨ ਅਤੇ ਵਿਦੇਸ਼ੀ ਸਿਗਰਟਾਂ ਦੀ ਖੇਪ ਜ਼ਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।