14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹਰਸ਼ ਅਰੋੜਾ ਆਮ ਆਦਮੀ ਪਾਰਟੀ ਦੇ ਸਿੱਖਿਆ ਹਲਕਾ ਕੋਆਰਡੀਨੇਟਰ ਨਿਯੁਕਤ

ਅਜੀਤ ਡੈਸਕ 01-03-2026
ਅੰਮਿ੍ਤਸਰ, 28 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਸਿੱਖਿਆ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵਲੋਂ ਪਾਰਟੀ ਦੇ ਸੀਨੀਅਰ ਆਗੂ ਹਰਸ਼ ਅਰੋੜਾ ਨੂੰ ਅੰਮਿ੍ਤਸਰ ਪੂਰਬੀ ਹਲਕੇ ਤੋਂ ਸਿੱਖਿਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਹਰਸ਼ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਜੀਵਨਜੋਤ ਕੌਰ ਅਤੇ ਮਨੀਸ਼ ਸਿਸੋਦੀਆ ਦਾ ਦਿਲੋਂ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਕੂਲਾਂ, ਕਾਲਜਾਂ ਦੇ ਨਾਲ-ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਹਮੇਸ਼ਾਂ ਅੱਗੇ ਰਹਿ ਕੇ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ |
ਪਿਛਲੀ ਖ਼ਬਰ ਇੰਸਟੀਚਿਊਟ ਆਫ ਚਾਰਟਰਡ ਅਕਾਊਾਟੈਂਟਸ ਆਫ ਇੰਡੀਆ ਦੀ ਅੰਮਿ੍ਤਸਰ ਸ਼ਾਖਾ ਦੀ ਚੋਣ ਸੀ. ਏ. ਦੀਕਸ਼ਾ ਅਰੋੜਾ ਬਣੀ ਚੇਅਰਪਰਸਨ... ਅਗਲੀ ਖ਼ਬਰ ਤੇਜ਼ੀ ਨਾਲ ਬਦਲ ਰਹੇ ਸਮੇਂ 'ਚ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਲੋੜਾਂ ਦੇ ਅਨੁਸਾਰ ਢਾਲਣਾ ਬਹੁਤ ਜ਼ਰੂਰੀ-ਵਾਈਸ ਚਾਂਸਲਰ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।