ਅੰਮਿ੍ਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਹਫਤਾਵਾਰੀ ਧਾਰਮਿਕ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੌਰਾਨ ਕੱਲ੍ਹ 1 ਮਾਰਚ ਦਾ ਵਿਸ਼ੇਸ਼ ਸਤਿਸੰਗ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਾਵਨ ਸਥਾਨ ਗੁਰਦੁਆਰਾ ਸ੍ਰੀ ਕੋਠਾ ਸਾਹਿਬ ਪਿੰਡ ਵੱਲਾ ਵਿਖੇ ਸਲਾਨਾ ਜੋੜ ਮੇਲੇ ਦੇ ਸੰਬੰਧ ਵਿਚ ਸਜਾਇਆ ਜਾਵੇਗਾ | ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਨੇ ਦੱਸਿਆ ਕਿ ਸਵੇਰੇ 8 ਤੋਂ 11 ਵਜੇ ਤੱਕ ਸਜਾਏ ਜਾ ਰਹੇ ਇਸ ਸਤਿਸੰਗ ਸਮਾਗਮ ਦੌਰਾਨ ਗੁਰਬਾਣੀ ਪਾਠ ਤੋਂ ਇਲਾਵਾ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਕਥਾ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ੂ ਨਿਹਾਲ ਕੀਤਾ ਜਾਵੇਗਾ |