ਛੇਹਰਟਾ, 28 ਫਰਵਰੀ (ਪੱਤਰ ਪ੍ਰੇਰਕ)-ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਬੀਤੇ ਦਿਨੀਂ ਬਸੰਤ ਪੰਚਮੀ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ ਸੀ | ਜਿਸ ਵਿਚ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਆਗੂਆਂ ਤੇ ਮੈਂਬਰਾਂ ਵਲੋਂ ਵੱਖ-ਵੱਖ ਸੇਵਾਵਾਂ ਨਿਭਾਈਆਂ ਗਈਆਂ ਸਨ ਤਾਂ ਜੋ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ | ਮੈਨੇਜਰ ਭਾਈ ਗੁਰਪ੍ਰੀਤ ਸਿੰਘ ਖੈਰਾਬਾਦ ਵਲੋਂ ਅੱਜ ਸਮੂਹ ਸੇਵਾ ਸੁਸਾਇਟੀਆਂ ਦੇ ਆਗੂਆਂ ਦੇ ਮੈਂਬਰਾਂ ਨੂੰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤਸਵੀਰ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ!