05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਹੋਕਾ ਦੇਣ 'ਚ ਕਾਮਯਾਬ ਰਿਹਾ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ; ਪੂਰੀ ਸ਼ਾਨੋ-ਸ਼ੌਕਤ ਨਾਲ ਹੋਇਆ ਸਮਾਪਤ <br/>

ਅਜੀਤ ਡੈਸਕ 02-03-2026
ਅੰਮਿ੍ਤਸਰ, 1 ਮਾਰਚ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵਲੋਂ ਅੰਮਿ੍ਤਸਰ ਦੇ ਰਣਜੀਤ ਐਵੀਨਿਊ ਮੈਦਾਨ 'ਚ ਕਰਵਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਦੇਰ ਸ਼ਾਮ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ | ਤਿੰਨ ਦਿਨ ਚੱਲੇ ਇਸ ਰੰਗਲਾ ਪੰਜਾਬ ਉਤਸਵ ਦੌਰਾਨ ਜਿੱਥੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਹੋਕਾ ਦਿੱਤਾ ਗਿਆ, ਉਥੇ ਹੀ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਿਤ ਕੀਤਾ ਗਿਆ | ਰੰਗਲਾ ਪੰਜਾਬ ਉਤਸਵ ਦੇ ਸਮਾਪਤੀ ਸਮਾਰੋਹ ਦੌਰਾਨ ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਮਨਮੋਹਨ ਵਾਰਿਸ, ਗਾਇਕਾ ਜਸਪਿੰਦਰ ਨਰੂਲਾ ਤੇ ਬਾਣੀ ਸੰਧੂ ਨੇ ਰੰਗ ਬੰਨਿ੍ਹਆ | ਇਸੇ ਦੌਰਾਨ ਅੱਜ ਸ਼ਾਮ ਨੂੰ ਵਿਸ਼ੇਸ਼ ਡਰੋਨ ਸ਼ੋਅ ਵੀ ਕਰਵਾਇਆ ਗਿਆ ਜਿਸ ਰਾਹੀਂ ਅਸਮਾਨ 'ਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਬਹਾਦਰੀ ਦੀ ਗਾਥਾ ਨੂੰ ਦਰਸਾਇਆ ਗਿਆ | ਰੰਗਲਾ ਪੰਜਾਬ ਉਤਸਵ ਦੇ ਸਮਾਪਤੀ ਸਮਾਰੋਹ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸੈਰ ਸਪਾਟਾ ਅਤੇ ਸੱਭਿਆਚਾਰਿਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਅੰਮਿ੍ਤਸਰ ਵਿਖੇ ਕਰਵਾਇਆ ਗਿਆ ਇਹ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਤ ਕਰਨ 'ਚ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮਾਰੋਹ ਵਿਚ ਰੰਗਲੇ ਪੰਜਾਬ ਦੇ ਹਰ ਰੰਗ ਦੇਖਣ ਨੂੰ ਮਿਲੇ ਹਨ ਅਤੇ ਤਿੰਨੇ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਪੰਜਾਬੀਆਂ ਨੇ ਇਸ ਉਤਸਵ ਦਾ ਪੂਰਾ ਅਨੰਦ ਮਾਣਿਆ ਹੈ |
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਉਤਸਵ ਸੂਬੇ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਖ਼ੂਬਸੂਰਤ ਝਲਕ ਪੇਸ਼ ਕਰਨ ਵਿਚ ਕਾਮਯਾਬ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਯਤਨਾਂ ਸਦਕਾ ਸਾਡਾ ਪੰਜਾਬ ਮੁੜ ਰੰਗਲਾ ਪੰਜਾਬ ਬਣ ਰਿਹਾ ਹੈ | ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਕਿਹਾ ਕਿ ਉਹ ਉਤਸਵ ਵਿਚ ਪਹੁੰਚੇ ਸਮੂਹ ਲੋਕਾਂ ਦਾ ਵੀ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਤਿੰਨੇ ਦਿਨ ਵੱਡੀ ਗਿਣਤੀ 'ਚ ਪਹੁੰਚ ਕੇ ਰੌਣਕਾਂ ਨੂੰ ਵਧਾਇਆ | ਇਸ ਮੌਕੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ, ਪੰਜਾਬ ਲਗੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਇਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ. ਡੀ. ਐੱਮ. ਅਲਕਾ ਕਾਲੀਆ, ਗੁਰਮੰਦਰ ਸਿੰਘ ਤੋਂ ਇਲਾਵਾ ਸੈਰ ਸਪਾਟਾ ਵਿਭਾਗ ਦੇ ਜੁਆਇੰਟ ਡਾਇਰੈਕਟਰ ਦਮਨਪ੍ਰੀਤ ਸਿੰਘ ਵਾਲੀਆ, ਜ਼ਿਲ੍ਹਾ ਟੂਰਜ਼ਿਮ ਅਫ਼ਸਰ ਸੁਖਮਨ ਸਿੰਘ, ਨਵਤੇਜ ਸਿੰਘ, ਅਰਵਿੰਦਰ ਸਿੰਘ ਭੱਟੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਦੱਸਣਯੋਗ ਹੈ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਖ਼ੂਬਸੂਰਤ ਕਰਾਫ਼ਟ ਬਾਜ਼ਾਰ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜਿਨ੍ਹਾਂ ਤੋਂ ਲੋਕਾਂ ਨੇ ਦਿਲ ਖੋਲ੍ਹ ਕੇ ਖ਼ਰੀਦਦਾਰੀ ਕੀਤੀ | ਇਸ ਤੋਂ ਇਲਾਵਾ ਉਤਸਵ ਦੌਰਾਨ ਫੂਡ ਕੋਰਟ ਵਿਚ ਵੱਖ-ਵੱਖ ਪਕਵਾਨਾਂ ਦੇ 30 ਸਟਾਲ ਲਗਾਏ ਗਏ ਸਨ |

ਪਿਛਲੀ ਖ਼ਬਰ ਵੱਲ੍ਹਾ ਬਾਈਪਾਸ 'ਤੇ ਰੇਤ ਨਾਲ ਭਰਿਆ ਟਿੱਪਰ ਪਲਟਿਆ <br/> ਅਗਲੀ ਖ਼ਬਰ ਫੋਕਲ ਪੁਆਇੰਟ ਦੇ ਫਾਇਰ ਸਟੇਸ਼ਨ ਦੀ ਹਾਲਤ ਨੂੰ ਲੈ ਕੇ ਕਾਂਗਰਸੀ ਆਗੂ ਬੱਸੀ ਨੇ ਸਰਕਾਰ ਨੂੰ ਘੇਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।