12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਦੂਸਰੇ ਦਿਨ ਸਜੇ ਭਾਰੀ ਦੀਵਾਨ <br/>

ਅਜੀਤ ਡੈਸਕ 03-03-2026

ਛੇਹਰਟਾ, 2 ਮਾਰਚ (ਪੱਤਰ ਪ੍ਰੇਰਕ)-ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ 87ਵਾਂ ਵਿਸ਼ਾਲ ਹੋਲਾ ਮਹੱਲਾ ਸਮਾਗਮ 1,2,3 ਅਤੇ 4 ਮਾਰਚ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਦੀ ਦੇਖ ਰੇਖ ਹੇਠ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਹੋਲੇ ਮਹੱਲੇ ਨੂੰ ਸਮਰਪਿਤ ਚੱਲ ਰਹੇ ਚਾਰ ਦਿਨਾਂ ਧਾਰਮਿਕ ਸਮਾਗਮਾਂ ਦੌਰਾਨ ਅੱਜ ਦੂਜੇ ਦਿਨ ਵੀ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸਿੱਖ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ ਤੇ ਵਿਸ਼ਾਲ ਗੁਰਮਤਿ ਦੀਵਾਨ ਸਮਾਗਮਾਂ ਦੇ ਦੂਜੇ ਦਿਨ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਮੁੱਖ ਸੇਵਾਦਾਰ ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ 87ਵਾਂ ਵਿਸ਼ਾਲ ਹੋਲਾ ਮੁਹੱਲਾ ਸਮਾਗਮਾਂ ਨੂੰ ਸਮਰਪਿਤ 7 ਮਾਰਚ ਤੱਕ ਕੁੱਲ 222 ਅਖੰਡ ਪਾਠ ਕਰਵਾਏ ਜਾ ਰਹੇ ਹਨ | ਉੁਨ੍ਹਾਂ ਦੱਸਿਆ ਕਿ ਹੋਲਾ ਮਹੱਲਾ ਸਮਾਗਮਾਂ ਦੀ ਸਮਾਪਤੀ ਉਪਰੰਤ 5 ਮਾਰਚ ਦਿਨ ਵੀਰਵਾਰ ਨੂੰ ਗੁਰਦੁਆਰਾ ਬੋਹੜੀ ਸਾਹਿਬ ਦੇ ਦੀਵਾਨ ਹਾਲ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਿੱਖ ਧਰਮ ਨਾਲ ਜੋੜਨ ਦੇ ਲਈ ਸਵੇਰੇ ਦਸਤਾਰਬੰਦੀ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ ਵੱਖ-ਵੱਖ ਉਮਰ ਗਰੁੱਪ ਦੇ ਨੌਜਵਾਨ ਭਾਗ ਲੈਣਗੇ | ਸਵਿੰਦਰ ਸਿੰਘ ਸੰਧੂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ | ਇਸ ਮੌਕੇ ਹਰਭਜਨ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਸਰਕਾਰੀਆ ਮੀਤ ਪ੍ਰਧਾਨ, ਕੁਲਵੰਤ ਸਿੰਘ ਸਰਕਾਰੀਆ ਜਨਰਲ ਸਕੱਤਰ, ਪਰਮਿੰਦਰ ਸਿੰਘ ਸੰਧੂ ਸਕੱਤਰ, ਦਵਿੰਦਰ ਸਿੰਘ ਸੰਧੂ ਪ੍ਰਚਾਰ ਸਕੱਤਰ, ਜਥੇ: ਮੇਜਰ ਸਿੰਘ ਸਰਕਾਰੀਆ ਆਡੀਟਰ, ਅਮਨਦੀਪ ਸਿੰਘ ਖਿਆਲੀਆ ਖਜ਼ਾਨਚੀ, ਸੁਰਜਨ ਸਿੰਘ, ਹਰਸਿਮਰਨਦੀਪ ਸਿੰਘ ਸੰਧੂ, ਦਿਲਬਾਗ ਸਿੰਘ ਸਹਿੰਸਰੀਆ, ਬੱਗਾ ਸਿੰਘ, ਮਨਜੀਤ ਸਿੰਘ ਝੰਡ, ਸੁਖਬੀਰ ਸਿੰਘ ਸੋਨੀ, ਸੁਰਜੀਤ ਸਿੰਘ ਸੰਧੂ, ਅਵਤਾਰ ਸਿੰਘ ਸੰਧੂ, ਪਾਲ ਸਿੰਘ ਸੰਧੂ, ਹਰਦਿਆਲ ਸਿੰਘ,ਰਘਬੀਰ ਸਿੰਘ ਸੰਧੂ (ਸਾਰੇ ਮੈਂਬਰ ਕਮੇਟੀ), ਪ੍ਰੇਮ ਸਿੰਘ ਵਡਾਲੀ ਆਦਿ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾ ਹਾਜ਼ਰ ਸਨ |

ਪਿਛਲੀ ਖ਼ਬਰ ਟਰੱਕ ਦੇ ਪਿੱਛੇ ਟਰੱਕ ਟਕਰਾਇਆ ਡਰਾਈਵਰ ਵਾਲ-ਵਾਲ ਬਚੇ <br/> ਅਗਲੀ ਖ਼ਬਰ ਬਲਾਕ ਸੰਮਤੀ ਜਗਰਾਉਂ ਦੇ ਚੇਅਰਮੈਨ ਦੀ ਚੋਣ ਮੌਕੇ 'ਤੇ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।