21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਧਾਰਮਿਕ ਸਮਾਗਮਾਂ ਦੀ ਸਮਾਪਤੀ ਉਪਰੰਤ 5 ਮਾਰਚ ਨੂੰ ਹੋਣਗੇ ਨੌਜਵਾਨਾਂ ਦੇ ਦਸਤਾਰਬੰਦੀ ਮੁਕਾਬਲੇ- ਸੰਧੂ, ਸਰਕਾਰੀਆ <br/>

ਅਜੀਤ ਡੈਸਕ 04-03-2026
ਛੇਹਰਟਾ, 3 ਮਾਰਚ (ਪੱਤਰ ਪ੍ਰੇਰਕ)-ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ 87ਵਾਂ ਵਿਸ਼ਾਲ ਹੋਲਾ ਮੁਹੱਲਾ ਸਮਾਗਮ 1,2,3 ਅਤੇ 4 ਮਾਰਚ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਦੀ ਦੇਖ ਰੇਖ ਹੇਠ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਹੋਲੇ ਮਹੱਲੇ ਨੂੰ ਸਮਰਪਿਤ ਚੱਲ ਰਹੇ ਚਾਰ ਦਿਨਾਂ ਧਾਰਮਿਕ ਸਮਾਗਮਾਂ ਦੌਰਾਨ ਅੱਜ ਤੀਸਰੇ ਦਿਨ ਵੀ ਪੰਥ ਪ੍ਰਸਿੱਧ ਰਾਗੀ,ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸਿੱਖ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਮੁੱਖ ਸੇਵਾਦਾਰ ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ 87ਵਾਂ ਵਿਸ਼ਾਲ ਹੋਲਾ ਮਹੱਲਾ ਸਮਾਗਮਾ ਨੂੰ ਸਮਰਪਿਤ 7 ਮਾਰਚ ਤੱਕ ਕੁੱਲ 222 ਅਖੰਡ ਪਾਠ ਕਰਵਾਏ ਜਾ ਰਹੇ ਹਨ | ਉੁਨ੍ਹਾਂ ਦੱਸਿਆ ਕਿ ਹੋਲਾ ਮਹੱਲਾ ਸਮਾਗਮਾਂ ਦੀ ਸਮਾਪਤੀ ਉਪਰੰਤ 5 ਮਾਰਚ ਦਿਨ ਵੀਰਵਾਰ ਨੂੰ ਗੁਰਦੁਆਰਾ ਬੋਹੜੀ ਸਾਹਿਬ ਦੇ ਦੀਵਾਨ ਹਾਲ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਿੱਖ ਧਰਮ ਨਾਲ ਜੋੜਨ ਦੇ ਲਈ ਸਵੇਰੇ 11 ਵਜੇ ਦਸਤਾਰਬੰਦੀ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ ਵੱਖ-ਵੱਖ ਉਮਰ ਗਰੁੱਪ ਦੇ ਨੌਜਵਾਨ ਭਾਗ ਲੈਣਗੇ | ਇਸ ਮੌਕੇ ਹਰਭਜਨ ਸਿੰਘ ਸੰਧੂ ਸੀਨੀ: ਮੀਤ ਪ੍ਰਧਾਨ, ਅਵਤਾਰ ਸਿੰਘ ਸਰਕਾਰੀਆ ਮੀਤ ਪ੍ਰਧਾਨ, ਕੁਲਵੰਤ ਸਿੰਘ ਸਰਕਾਰੀਆ ਜਨਰਲ ਸਕੱਤਰ, ਪਰਮਿੰਦਰ ਸਿੰਘ ਸੰਧੂ ਸਕੱਤਰ, ਦਵਿੰਦਰ ਸਿੰਘ ਸੰਧੂ ਪ੍ਰਚਾਰ ਸਕੱਤਰ, ਜਥੇ: ਮੇਜਰ ਸਿੰਘ ਸਰਕਾਰੀਆ ਆਡੀਟਰ, ਅਮਨਦੀਪ ਸਿੰਘ ਖਿਆਲੀਆ ਖਜਾਨਚੀ, ਸੁਰਜਨ ਸਿੰਘ, ਹਰਸਿਮਰਨਦੀਪ ਸਿੰਘ ਸੰਧੂ, ਦਿਲਬਾਗ ਸਿੰਘ ਸਹਿੰਸਰੀਆ, ਬੱਗਾ ਸਿੰਘ, ਮਨਜੀਤ ਸਿੰਘ ਝੰਡ, ਸੁਖਬੀਰ ਸਿੰਘ ਸੋਨੀ, ਸੁਰਜੀਤ ਸਿੰਘ ਸੰਧੂ, ਅਵਤਾਰ ਸਿੰਘ ਸੰਧੂ, ਪਾਲ ਸਿੰਘ ਸੰਧੂ, ਹਰਦਿਆਲ ਸਿੰਘ, ਰਘਬੀਰ ਸਿੰਘ ਸੰਧੂ (ਸਾਰੇ ਮੈਂਬਰ ਕਮੇਟੀ), ਪ੍ਰੇਮ ਸਿੰਘ ਵਡਾਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ ਰੂਪੀ ਮਹੱਲਾ: ਡਾ. ਗੋਗੋਆਣੀ, ਹਰਮਨਜੀਤ ਸਿੰਘ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਹੋਵੇਗੀ ਰਾਗ ਬਸੰਤ ਗਾਇਨ ਦੀ ਸਮਾਪਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।