21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਅਕਾਲ ਤਖ਼ਤ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ ਰੂਪੀ ਮਹੱਲਾ: ਡਾ. ਗੋਗੋਆਣੀ, ਹਰਮਨਜੀਤ ਸਿੰਘ

ਅਜੀਤ ਡੈਸਕ 04-03-2026
ਅੰਮਿ੍ਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ-ਮਹੱਲਾ ਦਿਵਸ ਮੌਕੇ ਪੁਰਾਤਨ ਰਵਾਇਤ ਅਨੁਸਾਰ ਅੱਜ 4 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਜ਼ੂਰੀ ਵਿਖੇ ਅਰਦਾਸਾ ਸੋਧ ਕੇ ਦੁਪਹਿਰ 12 ਵਜੇ ਨਗਰ ਕੀਰਤਨ ਰੂਪੀ ਮਹੱਲਾ ਆਰੰਭ ਹੋਵੇਗਾ | ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਜਨ: ਸਕੱਤਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਮਹੱਲਾ ਸੁਰਮਈ ਨਿਸ਼ਾਨ ਸਾਹਿਬਾਂ ਦੀ ਤਾਬਿਆ ਸਜਾਇਆ ਜਾਵੇਗਾ ਜਿਸ ਵਿਚ ਸ਼ਬਦ ਗਾਇਨ ਕਰਦੀਆਂ ਸੰਗਤਾਂ ਤੇ ਗਤਕਾ ਪਾਰਟੀਆਂ ਸ਼ਾਮਿਲ ਹੋਣਗੀਆਂ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਬਾਅਦ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ |
ਪਿਛਲੀ ਖ਼ਬਰ ਡੀ. ਏ. ਵੀ. ਕਾਲਜ 'ਚ ਹੈਕਾਥੌਨ ਕਰਵਾਈ <br/> ਅਗਲੀ ਖ਼ਬਰ ਧਾਰਮਿਕ ਸਮਾਗਮਾਂ ਦੀ ਸਮਾਪਤੀ ਉਪਰੰਤ 5 ਮਾਰਚ ਨੂੰ ਹੋਣਗੇ ਨੌਜਵਾਨਾਂ ਦੇ ਦਸਤਾਰਬੰਦੀ ਮੁਕਾਬਲੇ- ਸੰਧੂ, ਸਰਕਾਰੀਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।