21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਖ਼ਾਲਸਾ ਕਾਲਜ ਆਫ ਨਰਸਿੰਗ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 04-03-2026
ਅੰਮਿ੍ਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਪਿ੍ੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ | 'ਖੋਜ 'ਚ ਨੈਤਿਕ ਅਤੇ ਅੰਕੜਾਤਮਕ ਕਠੋਰਤਾ' ਵਿਸ਼ੇ 'ਤੇ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਪ ਕੁਲਪਤੀ ਨੇ ਪ੍ਰੋਗਰਾਮ ਨੂੰ ਅਜੋਕੇ ਵਿਗਿਆਨਕ ਸਮੇਂ ਦੀ ਜ਼ਰੂਰਤ ਨੂੰ ਦੱਸਦਿਆਂ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਖੋਜ ਦੇ ਖੇਤਰ 'ਚ ਇਮਾਨਦਾਰੀ, ਭਰੋਸੇਮੰਦੀ ਅਤੇ ਭਾਗੀਦਾਰਾਂ ਦੀ ਸੁਰੱਖਿਆ ਅਤੇ ਸਹਿਮਤੀ ਦੇ ਸਿਧਾਤਾਂ ਨੂੰ ਉਤਸ਼ਾਹ ਦੇਣ ਅਤੇ ਖੋਜਾਰਥੀਆਂ ਲਈ ਇਕ ਸਪੱਸ਼ਟ ਮਾਰਗ ਦਰਸ਼ਨ ਪ੍ਰਦਾਨ ਕਰਨਾ ਹੈ | ਪਿ੍ੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਦੌਰਾਨ ਹੋਰਨਾਂ ਵੱਖ-ਵੱਖ ਅਦਾਰਿਆਂ ਤੋਂ ਆਏ ਹੋਏ ਬੁਲਾਰਿਆਂ, ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਤੋਂ ਪਿ੍ੰਸੀਪਲ ਡਾ. ਮਨਪ੍ਰੀਤ ਕੌਰ, ਸ਼ਹੀਦ ਕਰਤਾਰ ਸਿੰਘ ਸਰਾਭਾ ਕਾਲਜ ਆਫ਼ ਨਰਸਿੰਗ ਲ਼ੁਧਿਆਣਾ ਤੋਂ ਪ੍ਰੋਫੈਸਰ ਸ਼ਿਵਾਨੀ ਕਾਲਰਾ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ ਅਸਿਸਟੈਂਟ ਪ੍ਰੋਫੈਸਰ ਡਾ. ਮਨਪ੍ਰੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪ੍ਰੋਫੈਸਰ ਡਾ. ਨਵਜੋਤ ਕੌਰ ਨੇ ਖੋਜ ਦੇ ਖੇਤਰ 'ਚ ਨੈਤਿਕ ਚੁਣੌਤੀਆਂ, ਡਾਟਾ ਵਿਸ਼ਲੇਸ਼ਣ ਦੀਆਂ ਨਵੀਆਂ ਤਕਨੀਕਾਂ ਅਤੇ ਪੈਰਾਮੈਟਰਿਕ ਟੈਸਟਾਂ, ਬਾਇਓ-ਮੈਡੀਕਲ ਖੋਜ 'ਚ ਨੈਤਿਕ ਨਿਯਮਾਂ ਸੰਬੰਧੀ ਸਰੋਤਿਆਂ ਨਾਲ ਵਿਚਾਰ ਸਾਂਝੇ ਕੀਤੇ | ਜਦੋਂ ਕਿ ਪੰਜਾਬ ਦੇ ਵੱਖ-ਵੱਖ ਨਰਸਿੰਗ ਕਾਲਜਾਂ ਤੋਂ ਆਏ 50 ਤੋਂ ਵਧੇਰੇ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਵਿਚ ਸਮਿਤਾ ਇਨੋਸ਼, ਅਨੁਕਿਰਨਜੀਤ ਕੌਰ, ਮਹਰੀਨ ਕੋਸਰ ਆਦਿ ਤੋਂ ਇਲਾਵਾ ਹੋਰ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਔਜਲਾ ਨੇ ਕੇਂਦਰੀ ਸਿਵਲ ਏਵੀਏਸ਼ਨ ਮੰਤਰੀ ਨਾਇਡੂ ਨੂੰ ਲਿਖਿਆ ਪੱਤਰ <br/> ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ. ਸੈ. ਸਕੂਲ ਵਿਖੇ ਧਾਰਮਿਕ ਵਜ਼ੀਫ਼ੇ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।