30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭਾਈ ਅੰਮਿ੍ਤਪਾਲ ਸਿੰਘ ਦੇ ਸੰਸਦ ਇਜਲਾਸ 'ਚ ਸ਼ਾਮਿਲ ਹੋਣ ਲਈ ਦਾਇਰ ਪਟੀਸ਼ਨ ਖਾਰਜ ਕਰਨੀ ਮੰਦਭਾਗੀ : ਭਾਈ ਖਾਨਪੁਰ ਕਿਹਾ : ਦੇਸ਼ ਇਕ, ਪਰ ਨਿਆਂ ਵਿਚ ਦੋਹਰੇ ਮਾਪਦੰਡ, ਸਿੱਖਾਂ ਨਾਲ ਭੇਦਭਾਵ ਕਿਉਂ ?

ਅਜੀਤ ਡੈਸਕ 29-03-2026
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਅਕਾਲੀ ਦਲ ਵਾਰਿਸ ਪੰਜਾਬ ਦੇ' ਸੀਨੀਅਰ ਆਗੂ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਸਰਪੰਚ ਖਾਨਪੁਰ ਨੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਸੰਸਦ ਇਜਲਾਸ ਵਿਚ ਸ਼ਾਮਿਲ ਹੋਣ ਲਈ ਦਾਇਰ ਪਟੀਸ਼ਨ ਖਾਰਜ ਕਰਨ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਬਿਲਕੁਲ ਬੇ-ਇਨਸਾਫੀ ਹੈ | ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਵਿਚ ਨਿਆਂ ਦੇ ਦੋਹਰੇ ਮਾਪਦੰਡ ਆਪਣਾਏ ਜਾ ਰਹੇ ਹਨ, ਇੱਕ ਪਾਸੇ ਸਰਕਾਰ ਐੱਨ.ਐੱਸ.ਏ. ਹੇਠ ਹਿਰਾਸਤ ਵਿਚ ਰੱਖੇ ਵਿਅਕਤੀ ਨੂੰ ਤੁਰੰਤ ਰਿਹਾਅ ਕਰ ਦਿੰਦੀ ਹੈ, ਪਰ ਦੂਜੇ ਪਾਸੇ ਪੰਜਾਬ ਦੇ ਲੋਕਾਂ ਵਲੋਂ ਚੁਣੇ ਗਏ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਨੂੰ ਲਗਭਗ ਤਿੰਨ ਸਾਲ ਤੋਂ ਐੱਨ.ਐੱਸ.ਏ. ਹੇਠ ਨਜ਼ਰਬੰਦ ਰੱਖਿਆ ਹੋਇਆ ਹੈ, ਜੋ ਕਿ ਲੋਕਤੰਤਰਿਕ ਅਧਿਕਾਰਾਂ ਦੇ ਖ਼ਿਲਾਫ਼ ਹੈ | ਭਾਈ ਸਰਬਜੀਤ ਸਿੰਘ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਇੰਜੀਨੀਅਰ ਰਾਸ਼ਿਦ, ਜੋ ਕਿ ਐੱਨ.ਐੱਸ.ਏ. ਹੇਠ ਹੀ ਨਜ਼ਰਬੰਦ ਹਨ ਅਤੇ ਲੋਕ ਸਭਾ ਦੇ ਮੈਂਬਰ ਹਨ, ਉਨ੍ਹਾਂ ਨੂੰ ਸੰਸਦ ਵਿਚ ਜਾ ਕੇ ਬੋਲਣ ਦੀ ਇਜਾਜ਼ਤ ਦਿੱਤੀ ਜਾ ਚੁੱਕੀ ਹੈ | ਪਰ ਪੰਜਾਬ ਦੇ ਲੋਕਾਂ ਦੀ ਭਾਰੀ ਹਮਾਇਤ ਨਾਲ ਚੁਣੇ ਗਏ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਨੂੰ ਆਪਣੇ ਹਲਕੇ ਦੇ ਲੋਕਾਂ ਦੀ ਆਵਾਜ਼ ਸੰਸਦ ਵਿਚ ਉਠਾਉਣ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ ਜੋ ਕਿ ਸਪੱਸ਼ਟ ਤੌਰ 'ਤੇ ਦੋਹਰਾ ਮਾਪਦੰਡ ਹੈ ਅਤੇ ਮਨੁੱਖੀ ਅਧਿਕਾਰਾਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਿਆਂ ਦਾ ਇੱਕੋ ਮਾਪਦੰਡ ਲਾਗੂ ਕਰਦੇ ਹੋਏ ਸਜ਼ਾ ਪੂਰੀ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ
ਪਿਛਲੀ ਖ਼ਬਰ ਡੈਨੀ ਬੰਡਾਲਾ ਨੇ ਪਿੰਡ ਬੇਰੀਆਂ ਵਾਲਾ 'ਚ ਕੀਤੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਰਿਹਾਈ ਅਤੇ ਸੰਵਿਧਾਨਿਕ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ: ਮਿਆਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।