30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮਿ੍ਤਸਰ) ਵਿਖੇ 2 ਰੋਜ਼ਾ ਸਾਲਾਨਾ ਜੋੜ ਮੇਲਾ ਮਨਾਇਆ

ਅਜੀਤ ਡੈਸਕ 29-03-2026
ਤਰਸਿੱਕਾ, 28 ਮਾਰਚ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਤੇ ਬਾਬਾ ਪ੍ਰੀਤਮ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿਕਾ (ਅੰਮਿ੍ਤਸਰ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਬਾਬਾ ਗੁਰਦੇਵ ਸਿੰਘ ਜੀ ਮੁੱਖ ਸੇਵਾਦਾਰ ਹੁਣਾਂ ਦੀ ਰਹਿਨੁਮਾਈ ਹੇਠ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਜੋੜ ਮੇਲੇ 'ਚ ਢਾਡੀ ਗਿਆਨੀ ਗੁਰ ਪ੍ਰਤਾਪ ਸਿੰਘ ਜੀ ਪਦਮ, ਢਾਡੀ ਬਲਬੀਰ ਸਿੰਘ ਜੀ ਪਾਰਸ, ਬਾਬਾ ਮਨਜੀਤ ਸਿੰਘ ਜੀ ਗੁਰੂ ਨਾਨਕ ਦਲ ਬਟਾਲਾ, ਕਵੀਸ਼ਰ ਗਿਆਨੀ ਮੱਖਣ ਸਿੰਘ ਜੀ ਦਸਮੇਸ਼ ਨਗਰ ਤੇ ਕਥਾ ਵਾਚਕ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕੀਰਤਨ, ਕਥਾ ਤੇ ਕਵੀਸ਼ਰੀ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਇਸ ਦੋ ਰੋਜ਼ਾ ਸਲਾਨਾ ਜੋੜ ਮੇਲੇ 'ਚ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਤਸਰ, ਬਾਬਾ ਜੋਗਾ ਸਿੰਘ ਤਰਨਾ ਦਲ, ਬਾਬਾ ਸੱਜਣ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਬੋਪਾਰਾਏ, ਬਾਬਾ ਮੇਜਰ ਸਿੰਘ ਸੋਢੀ ਤਰਨਾ ਦਲ, ਬਾਬਾ ਭੁਪਿੰਦਰ ਗਿਰੀ ਡੇਹਰੀਵਾਲਾ, ਬਾਬਾ ਰਘਬੀਰ ਸਿੰਘ ਖਿਆਲਾ ਵਾਲੇ, ਬਾਬਾ ਅਮਰ ਸਿੰਘ ਜਬੋਵਾਲ, ਬਾਬਾ ਬਲਵਿੰਦਰ ਸਿੰਘ ਹਰਚੋਵਾਲ, ਬਾਬਾ ਜੋਗਿੰਦਰ ਸਿੰਘ ਠੱਠੀਆਂ ਵਾਲੇ, ਬਾਬਾ ਦਰਸ਼ਨ ਦਾਸ ਟਾਂਗਰੇ ਵਾਲੇ, ਭਾਈ ਜਗਤਾਰ ਸਿੰਘ ਦਮਦਮੀ ਟਕਸਾਲ, ਭਾਈ ਅਮਨਦੀਪ ਸਿੰਘ ਦਮਦਮੀ ਟਕਸਾਲ, ਬਾਬਾ ਸੁਖਵੰਤ ਸਿੰਘ ਚੰਨਣਕੇ, ਸੰਤ ਰਾਮ ਮੁਨੀ ਜੀ, ਬਾਬਾ ਪ੍ਰੇਮ ਸਿੰਘ ਉੱਪਲਾਂ ਵਾਲੇ ਤੇ ਭਾਈ ਜਗਤਾਰ ਸਿੰਘ ਦਮਦਮੀ ਟਕਸਾਲ ਆਦਿ ਮਹਾਂਪੁਰਸ਼ਾਂ ਨੇ ਹਾਜ਼ਰੀਆਂ ਭਰੀਆਂ | ਦੋਵੇਂ ਦਿਨ ਜ਼ਿਲ•ਾ ਪੱਧਰ ਤੇ ਪੰਜਾਬ ਪੱਧਰ ਦੀਆਂ ਕਬੱਡੀ ਦੀਆਂ ਟੀਮਾਂ ਦੇ ਮੈਚ ਵੀ ਕਰਵਾਏ ਗਏ | ਅੱਜ 28 ਮਾਰਚ ਸਨਿਚਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਵੀ ਹੋਇਆ, ਜਿਸ ਵਿਚ 70 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਕੇ ਲੜ ਲੱਗੇ | ਬਾਬਾ ਜੁਝਾਰ ਸਿੰਘ ਦਸਤਾਰ ਲਹਿਰ ਦੁਬਈ ਵਾਲਿਆਂ ਵਲੋਂ ਦੋਵੇਂ ਦਿਨ ਦਸਤਾਰ ਸਿਖਲਾਈ ਕੈਂਪ ਵੀ ਲਾਇਆ ਗਿਆ | ਇਲਾਕੇ ਦੀ ਵੱਡੀ ਗਿਣਤੀ 'ਚ ਸਾਧ ਸੰਗਤ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਗੁਰੂ ਕਾ ਲੰਗਰ ਅਤੁੱਟ ਵਰਤਿਆ |
ਪਿਛਲੀ ਖ਼ਬਰ ਪਿੰਡ ਕਲੇਰ ਦੇ ਸਰਪੰਚ ਨੇ ਵਾਲਮੀਕਿ ਭਾਈਚਾਰੇ ਦੇ ਆਗੂਆਂ 'ਤੇ ਲਗਾਏ 5 ਲੱਖ ਰੁਪਏ ਮੰਗਣ ਦੇ ਦੋਸ਼ <br/> ਅਗਲੀ ਖ਼ਬਰ ਡੈਨੀ ਬੰਡਾਲਾ ਨੇ ਪਿੰਡ ਬੇਰੀਆਂ ਵਾਲਾ 'ਚ ਕੀਤੀ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।