31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

5ਵੀਂ ਜਮਾਤ ਦੇ ਨਤੀਜੇ 'ਚ ਪਿੰਡ ਕੋਟਲੀ ਢੋਲੇ ਸ਼ਾਹ ਦਾ ਦਿਲਰਾਜ ਸਿੰਘ ਸਕੂਲ 'ਚੋਂ ਅੱਵਲ

ਅਜੀਤ ਡੈਸਕ 29-03-2026
ਜੈਂਤੀਪੁਰ, 28 ਮਾਰਚ (ਭੁਪਿੰਦਰ ਸਿੰਘ ਗਿੱਲ)-ਪੰਜਾਬ ਸਿੱਖਿਆ ਵਿਭਾਗ ਵਲੋਂ ਸੈਸ਼ਨ 2025-26 ਲਈ 5ਵੀਂ ਜਮਾਤ ਦੇ ਸਾਲਾਨਾ ਐਲਾਨੇ ਨਤੀਜਿਆਂ 'ਚ ਦਿਲਰਾਜ ਸਿੰਘ ਪੁੱਤਰ ਰਣਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਕੋਟਲੀ ਢੋਲੇ ਸ਼ਾਹ ਦੀ ਪੰਜਵੀਂ ਕਲਾਸ 'ਚੋਂ ਪਹਿਲਾਂ ਸਥਾਨ ਹਾਸਿਲ ਕੀਤਾ | ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਦੀ ਸ਼ਾਨਦਾਰ ਸਫਲਤਾ ਲਈ ਹੱਲਾਸ਼ੇਰੀ ਤੇ ਸਨਮਾਨਿਤ ਕਰਦਿਆਂ ਸਕੂਲ ਦੇ ਮੁੱਖ ਅਧਿਆਪਕ ਬਰਜਿੰਦਰ ਕੌਰ ਵਲੋਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਵੀਂ ਕਲਾਸ ਦਾ ਪੇਪਰ ਪਾਸ ਕਰਕੇ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਜਾਂਦਾ ਹੈ | ਇਸ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਸਨਮਾਨਿਤ ਕੀਤਾ | ਇਸ ਮੌਕੇ ਰਸ਼ਪਾਲ ਕੌਰ, ਨਰਿੰਦਰ ਕੌਰ ਤੇ ਸਮੂਹ ਸਟਾਫ ਤੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਚੋਲਾ ਸਾਹਿਬ, ਕਾਲੇਕੇ ਵਿਖੇ ਜੋੜ ਮੇਲੇ ਮੌਕੇ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਕਸਬਾ ਬੁਤਾਲਾ ਵਿਖੇ ਗੈਸ ਏਜੰਸੀ ਮੂਹਰੇ ਲੋਕਾਂ ਨੇ ਕੀਤਾ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।