31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੁਰਦੁਆਰਾ ਬਖ਼ਸ਼ਿਸ਼ ਧਾਮ ਪ੍ਰੀਤ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਤੇ ਫ੍ਰੀ ਮੈਡੀਕਲ ਕੈਂਪ ਅੱਜ

ਅਜੀਤ ਡੈਸਕ 29-03-2026
ਚੋਗਾਵਾਂ, 28 ਮਾਰਚ (ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਗੁਰਦੁਆਰਾ ਬਖ਼ਸ਼ਿਸ਼ ਧਾਮ ਪ੍ਰੀਤ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਅਤੇ ਫ੍ਰੀ ਮੈਡੀਕਲ ਕੈਂਪ ਸਮੂਹ ਨਗਰ ਇਲਾਕੇ ਦੇ ਸਹਿਯੋਗ ਨਾਲ 29 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਸਜੇ ਦੀਵਾਨ ਵਿਚ ਮਹਾਂਪੁਰਸ਼, ਰਾਗੀ ਜਥੇ ਅਤੇ ਬਖ਼ਸ਼ਿਸ਼ ਧਾਮ ਦੇ ਬਾਨੀ ਸੰਤ ਬਾਬਾ ਦਲਜੀਤ ਸਿੰਘ ਪ੍ਰੀਤ ਨਗਰ ਵਾਲੇ 2 ਘੰਟੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਇਸ ਮੌਕੇ ਫ੍ਰੀ ਮੈਡੀਕਲ ਅਤੇ ਅੱਖਾਂ ਦਾ ਕੈਂਪ ਵੀ ਲਗਾਇਆ ਜਾਵੇਗਾ | ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਚੈੱਕ ਅਪ ਕਰਕੇ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ |
ਪਿਛਲੀ ਖ਼ਬਰ ਸਰਪੰਚ ਗੁਰਨਾਮ ਸਿੰਘ ਕਮੀਰਪੁਰਾ ਦੇ ਪਿਤਾ ਗੁਰਚਰਨ ਸਿੰਘ ਦਾ ਦਿਹਾਂਤ <br/> ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬਾ ਸਾਧੂ ਸਿੱਖ ਚਵਿੰਡਾ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਤੇ ਕਬੱਡੀ ਕੱਪ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।