01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਰੋਡ ਵਿਖੇ ਸਾਲਾਨਾ ਪ੍ਰੀਖਿਆ ਦੇ ਨਤੀਜੇ ਐਲਾਨੇ

ਅਜੀਤ ਡੈਸਕ 29-03-2026
ਅੰਮਿ੍ਤਸਰ, 28 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਰੋਡ ਅੰਮਿ੍ਤਸਰ ਵਿਖੇ ਸਾਲਾਨਾ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ, ਜਿੱਥੇ ਹਰੇਕ ਕਲਾਸ 'ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਪਰਵਿੰਦਰ ਸਿੰਘ ਨੇ ਕਿਹਾ ਕਿ ਸਕੂਲ ਦੇ ਸਾਲਾਨਾ ਨਤੀਜੇ ਇਸ ਸਾਲ ਵੀ ਸ਼ਾਨਦਾਰ ਰਹੇ | ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਕੀਤੀ | ਉਨ੍ਹਾਂ ਦੱਸਿਆ ਕਿ ਸਾਡੇ ਸਕੂਲ ਨੇ ਨਾ ਸਿਰਫ਼ ਸਿੱਖਿਆ ਦੇ ਖੇਤਰ 'ਚ ਸਗੋਂ ਖੇਡ ਜਗਤ 'ਚ ਵੀ ਆਪਣੀ ਪਛਾਣ ਸਥਾਪਿਤ ਕੀਤੀ ਹੈ ਹਰ ਸਾਲ ਰਾਸ਼ਟਰੀ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਕੇ ਸਾਡੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਮਾਗਮ 'ਚ ਐਮ. ਐਨ. ਸੀ. ਮੈਂਬਰ ਯਸ਼ਪਾਲ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੈ ਬਲਕਿ ਸਫਲਤਾ ਸਿਰਫ਼ ਸਖ਼ਤ ਮਿਹਨਤ ਨਾਲ ਹੀ ਪ੍ਰਾਪਤ ਹੁੰਦੀ ਹੈ | ਇਸ ਮੌਕੇ ਕਮੇਟੀ ਚੇਅਰਪਰਸਨ ਰਾਜਵੰਤ ਕੌਰ, ਪਰਮਿੰਦਰ ਕੌਰ, ਅਰਵਿੰਦਰ ਕੌਰ, ਕਵਲਜੀਤ ਕੌਰ, ਤਲਵਿੰਦਰ ਕੌਰ, ਰਾਜੀਵ ਸ਼ਰਮਾ, ਅਮਿਤ ਗੁਪਤਾ, ਰੀਨਾ ਪ੍ਰਭਾਕਰ, ਨਵਨੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੀਬੀ ਕੌਲਾਂ ਜੀ ਅਸੀਸ ਸੰਗਤ ਨਿਵਾਸ (ਸਰਾਂ) ਦਾ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਜੀ. ਐੱਚ. ਜੀ. ਹਰਿਪ੍ਰਕਾਸ਼ ਕਾਲਜ ਆਫ ਐਜੂਕੇਸ਼ਨ ਫਾਰ ਵਿਮੈੱਨ ਸਿੱਧਵਾਂ ਖੁਰਦ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।