01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਬੀਬੀ ਕੌਲਾਂ ਜੀ ਅਸੀਸ ਸੰਗਤ ਨਿਵਾਸ (ਸਰਾਂ) ਦਾ ਸਾਲਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 29-03-2026
ਅੰਮਿ੍ਤਸਰ, 27 ਮਾਰਚ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਅਸੀਸ ਸੰਗਤ ਨਿਵਾਸ ਸਰਾਂ ਤਰਨ ਤਾਰਨ ਰੋਡ ਦਾ ਪਹਿਲਾ ਸਾਲਾਨਾ ਗੁਰਮਤਿ ਸਮਾਗਮ ਅਤੇ ਬਾਬਾ ਈਸ਼ਰ ਸਿੰਘ ਨਾਨਕਸਰ ਦਾ ਜਨਮ ਦਿਹਾੜਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਸ਼ਰਧਾ ਸਹਿਤ ਮਨਾਏ ਗਏ | ਸਮਾਗਮ ਦੀ ਆਰੰਭਤਾ ਸੰਗਤ ਰੂਪੀ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠਾਂ ਨਾਲ ਹੋਈ | ਉਪਰੰਤ ਭਾਈ ਹਰਵਿੰਦਰਪਾਲ ਸਿੰਘ ਲਿਟਲ ਅਤੇ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਕੀਤਾ | ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਲਈ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਤਿੰਨ ਸਰਾਵਾਂ, ਬੀਬੀ ਕੌਲਾਂ ਜੀ ਸੰਗਤ ਨਿਵਾਸ ਸਰਾਂ, ਬਾਬਾ ਕੁੰਦਨ ਸਿੰਘ ਜੀ ਸੰਗਤ ਨਿਵਾਸ ਸਰਾਂ ਅਤੇ ਬੀਬੀ ਕੌਲਾਂ ਜੀ ਅਸੀਸ ਸੰਗਤ ਨਿਵਾਸ ਸਰਾਂ, ਸੰਗਤਾਂ ਲਈ ਗੁਰੂ ਨਗਰੀ ' ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਾਵਾਂ 'ਚੋਂ ਬੀਬੀ ਕੌਲਾਂ ਜੀ ਅਸੀਸ ਸੰਗਤ ਨਿਵਾਸ ਸਰਾਂ ਦਾ ਪਹਿਲਾ ਸਾਲਾਨਾ ਸਮਾਗਮ ਕਰਵਾਇਆ ਗਿਆ ਹੈ | ਇਸ ਮੌਕੇ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦਾ ਜਨਮ ਦਿਹਾੜਾ ਮਨਾਉਂਦੇ ਹੋਏ ਭਾਈ ਗੁਰਇਕਬਾਲ ਸਿੰਘ ਨੇ ਉਨ੍ਹਾਂ ਦੇ ਬੇਅੰਤ ਗੁਣਾ ਦੀ ਸਾਂਝ ਪਾਉਂਦੇ ਹੋਏ ਦੱਸਿਆ ਕਿ ਸੰਤ ਬਾਬਾ ਈਸ਼ਰ ਸਿੰਘ ਨੇ ਤਕਰੀਬਨ ਸਾਡੇ ਸਤ ਲੱਖ ਪ੍ਰਾਣੀਆਂ ਨੂੰ ਅੰਮਿ੍ਤ ਛਕਾ ਕੇ ਗੁਰੂ ਵਾਲੇ ਬਨਾਇਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਬੀਬੀ ਕੌਲਾਂ ਜੀ ਅਸੀਸ ਸੰਗਤ ਨਿਵਾਸ ਦੇ ਮੈਨੇਜਰ ਭਾਈ ਤੇਜਪਾਲ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਤੰਤਰ ਮਿੱਥ ਕੇ ਭਾਈ ਅੰਮਿ੍ਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਨਾਲ ਧੱਕੇਸ਼ਾਹੀ ਕਰ ਰਿਹਾ-ਹਵਾਰਾ ਕਮੇਟੀ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਰੋਡ ਵਿਖੇ ਸਾਲਾਨਾ ਪ੍ਰੀਖਿਆ ਦੇ ਨਤੀਜੇ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।