01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਤੰਤਰ ਮਿੱਥ ਕੇ ਭਾਈ ਅੰਮਿ੍ਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਨਾਲ ਧੱਕੇਸ਼ਾਹੀ ਕਰ ਰਿਹਾ-ਹਵਾਰਾ ਕਮੇਟੀ

ਅਜੀਤ ਡੈਸਕ 29-03-2026
ਅੰਮਿ੍ਤਸਰ, 28 ਮਾਰਚ (ਜਸਵੰਤ ਸਿੰਘ ਜੱਸ)-ਜਥੇਦਾਰ ਭਾਈ ਹਵਾਰਾ ਕਮੇਟੀ ਨੇ ਸਰਕਾਰਾਂ ਅਤੇ ਨਿਆਂ ਪਾਲਿਕਾ 'ਤੇ ਦੋਸ਼ ਲਗਾਇਆ ਕਿ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਲੋਕ ਸਭਾ ਦੇ ਬਜਟ ਇਜਲਾਸ ਵਿਚ ਸ਼ਾਮਲ ਹੋਣ ਦੀ ਮਨਜ਼ੂਰੀ ਨਾ ਦੇਣਾ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਉਨ੍ਹਾਂ ਵਿਰੁੱਧ ਮਿੱਥੀ ਹੋਈ ਕਥਿਤ ਸਾਜਿਸ਼ ਦਾ ਨਤੀਜਾ ਹੈ ਅਤੇ ਇਹ ਸਰਾਸਰ ਪੰਜਾਬ ਨਾਲ ਸਿਆਸੀ ਧੱਕੇਸ਼ਾਹੀ ਹੈ¢ ਹਵਾਰਾ ਕਮੇਟੀ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ ਵਲੋਂ ਜਾਰੀ ਸਾਂਝੇ ਬਿਆਨ ਵਿਚ ਹਵਾਰਾ ਕਮੇਟੀ ਦੇ ਆਗੂਆਂ ਬਾਪੂ ਗੁਰਚਰਨ ਸਿੰਘ ਪਟਿਆਲਾ, ਭਾਈ ਮਹਾਂਬੀਰ ਸਿੰਘ ਅਤੇ ਡਾ. ਸੁਖਦੇਵ ਸਿੰਘ ਬਾਬਾ ਨੇ ਜਾਰੀ ਸਾਂਝੇ ਬਿਆਨ ਵਿਚ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਜਮਹੂਰੀ ਆਵਾਜ਼ ਹੈ, ਪਰ ਸਰਕਾਰ ਉਸ ਨੂੰ ਕਾਨੂੰਨ ਦੇ ਹੱਥਕੰਡੇ ਰਾਹੀਂ ਦਬਾਉਣ ਦਾ ਯਤਨ ਕਰ ਰਹੀ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਬੰਦੀ ਸਿੰਘਾ ਦੀ ਰਿਹਾਈ ਦੇ ਮੁੱਦੇ ਨੂੰ ਸਿਆਸੀ ਹੱਥਕੰਡਾ ਬਣਾ ਕੇ ਇਸਤੇਮਾਲ ਕਰ ਰਹੀਆਂ ਹਨ |
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਅਗਲੀ ਖ਼ਬਰ ਬੀਬੀ ਕੌਲਾਂ ਜੀ ਅਸੀਸ ਸੰਗਤ ਨਿਵਾਸ (ਸਰਾਂ) ਦਾ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।