04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਨਗਰ ਨਿਗਮ ਦੇ ਬਜਟ ਇਜਲਾਸ ਦੌਰਾਨ 30 ਮਿੰਟ 'ਚ ਚਰਚਾ ਕਰਨਾ ਪੂਰੀ ਤਰ੍ਹਾਂ ਅਸੰਭਵ: ਵਿਕਾਸ ਸੋਨੀ

ਅਜੀਤ ਡੈਸਕ 29-03-2026
ਅੰਮਿ੍ਤਸਰ, 28 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੇ 30 ਮਾਰਚ ਨੂੰ ਹੋਣ ਵਾਲੇ ਬਜਟ ਇਜਲਾਸ ਤੋਂ 30 ਮਿੰਟ ਬਾਅਦ ਹੀ ਹਾਊਸ ਦੀ ਬੈਠਕ ਰੱਖੇ ਜਾਣ 'ਤੇ ਇਤਰਾਜ ਪ੍ਰਗਟ ਕਰਦੇ ਹੋਏ ਕਾਂਗਰਸੀ ਕੌਂਸਲਰ ਵਿਕਾਸ ਸੋਨੀ ਨੇ ਕਿਹਾ ਕਿ ਅੰਮਿ੍ਤਸਰ ਵਿਸ਼ਵ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ | ਇੱਥੇ 85 ਵਾਰਡਾਂ ਦੀਆਂ ਵੱਖ-ਵੱਖ ਸਮੱਸਿਆਵਾਂ ਹਨ | ਕੂੜਾ ਪ੍ਰਬੰਧਨ ਦੀ ਖਰਾਬ ਹਾਲਤ, ਢਹਿ ਚੁੱਕੀ ਸੀਵਰੇਜ ਪ੍ਰਣਾਲੀ, ਪੀਣ ਵਾਲੇ ਪਾਣੀ ਦੀ ਕਮੀ, ਟੁੱਟੀਆਂ ਸੜਕਾਂ, ਗਲੀਆਂ 'ਚ ਅੰਧੇਰਾ ਅਤੇ ਸਟਰੀਟ ਲਾਈਟਾਂ ਦੀ ਕਮੀ ਵਰਗੇ ਮੁੱਦੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਰਹੇ ਹਨ | ਅਜਿਹੇ ਗੰਭੀਰ ਮੁੱਦਿਆਂ 'ਤੇ ਕੇਵਲ 30 ਮਿੰਟ ਵਿੱਚ ਚਰਚਾ ਕਰਨਾ ਪੂਰੀ ਤਰ੍ਹਾਂ ਅਸੰਭਵ ਹੈ | ਵਿਕਾਸ ਸੋਨੀ ਨੇ ਕਿਹਾ ਕਿ ਸਮੂਹ ਕੌਂਸਲਰਾਂ ਦਾ ਸਪੱਸ਼ਟ ਮਤ ਹੈ ਕਿ ਘੱਟੋ-ਘੱਟ 3 ਦਿਨਾਂ ਦੀ ਬਜਟ ਮੀਟਿੰਗ ਬੁਲਾਈ ਜਾਵੇ, ਜਿਸ ਵਿਚ ਹਰ ਕੌਂਸਲਰ ਨੂੰ ਪੂਰਾ ਅਤੇ ਯੋਗ ਸਮਾਂ ਦਿੱਤਾ ਜਾਵੇ ਤਾਂ ਜੋ ਉਹ ਆਪਣੇ-ਆਪਣੇ ਇਲਾਕਿਆਂ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵਿਸਥਾਰ ਨਾਲ ਰੱਖ ਸਕਣ | ਇਹ ਹੀ ਲੋਕਤੰਤਰ ਦੀ ਅਸਲ ਰੂਹ ਹੈ |
ਪਿਛਲੀ ਖ਼ਬਰ ਹਲਕਾ ਅਟਾਰੀ ਦੇ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਕਰਨ ਲਈ ਦਿਨ-ਰਾਤ ਇਕ ਕਰ ਦਿਆਂਗਾ : ਅਜੈਪਾਲ ਸਿੰਘ ਰੰਧਾਵਾ <br/> ਅਗਲੀ ਖ਼ਬਰ ਪੰਜਾਬ ਆੜ੍ਹਤੀ ਐਸੋਸੀਏਸ਼ਨ ਵਲੋਂ ਕੁਲਦੀਪ ਸਿੰਘ ਅਦਲੀਵਾਲਾ, ਸੁਖਦੀਪ ਸਿੰਘ ਛੀਨਾ ਤੇ ਕੰਵਲਜੀਤ ਸਿੰਘ ਗਿੱਲ ਜ਼ਿਲ੍ਹਾ ਮੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।