04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕੈਮਿਸਟਾਂ ਦੀਆਂ ਦੁਕਾਨਾਂ 'ਤੇ ਹੋ ਰਹੀਆਂ ਲੁੱਟਮਾਰ ਦੀਆਂ ਘਟਨਾਵਾਂ ਦੀ ਨਿੰਦਾ

ਅਜੀਤ ਡੈਸਕ 29-03-2026
ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਦੇਸ਼ ਭਰ ਦੇ 12.40 ਲੱਖ ਕੈਮਿਸਟਾਂ ਅਤੇ ਵਿਤਰਕਾਂ ਦੀ ਨੁਮਾਇੰਦਗੀ ਕਰਨ ਵਾਲੀ ਜਥੇਬੰਦੀ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਨਾਲ ਸੰਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐੱਸ. ਚਾਵਲਾ ਨੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਗੁਰਦਾਸਪੁਰ, ਤਰਨਤਾਰਨ, ਅੰਮਿ੍ਤਸਰ, ਮੋਗਾ ਆਦਿ 'ਚ ਕੈਮਿਸਟਾਂ ਦੀਆਂ ਦੁਕਾਨਾਂ 'ਤੇ ਲੁੱਟਮਾਰ, ਗੋਲੀਬਾਰੀ ਅਤੇ ਡਰਾਉਣ ਧਮਕਾਉਣ ਦੀਆਂ ਹੋ ਰਹੀਆਂ ਵਾਰਦਾਤਾਂ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕੀਤੀ ਹੈ | ਉਨ੍ਹਾਂ ਨੇ ਇਨ੍ਹਾਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਅੱਜ ਸਵੇਰੇ ਜ਼ਿਲ੍ਹਾ ਤਰਨਤਾਰਨ ਦੇ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਅਮਰਕੋਟ 'ਚ ਜੱਜ ਮੈਡੀਕਲ ਸਟੋਰ 'ਤੇ ਫਾਇਰਿੰਗ ਕੀਤੀ ਗਈ, ਜਿਸ ਦਾ ਪੰਜਾਬ ਕੈਮਿਸਟ ਐਸੋਸੀਏਸ਼ਨ ਵਿਰੋਧ ਕਰਦੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਹੋ ਰਹੀਆਂ ਇਨ੍ਹਾਂ ਘਟਨਾਵਾਂ ਤੋਂ ਸੂਬੇ ਦੇ 27 ਹਜ਼ਾਰ ਤੋਂ ਜ਼ਿਆਦਾ ਦਵਾਈ ਕਾਰੋਬਾਰੀ ਪਰੇਸ਼ਾਨ ਹਨ ਅਤੇ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਵਲ ਧਿਆਨ ਨਾ ਦਿੱਤਾ ਗਿਆ ਤਾਂ ਸੂਬਾ ਸਰਕਾਰ ਨੂੰ ਚੋਣਾਂ 'ਚ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ |
ਪਿਛਲੀ ਖ਼ਬਰ ਪਲਾਸਟਿਕ ਦੇ ਥੈਲਿਆਂ 'ਚ ਗਾਵਾਂ ਨੂੰ ਖੁਆਉਣਾ ਜਾਨਲੇਵਾ ਖ਼ਤਰਾ ਪੈਦਾ ਕਰ ਰਿਹਾ : ਪੋ੍ਰ. ਚਾਵਲਾ ਅਗਲੀ ਖ਼ਬਰ ਅੰਮਿ੍ਤਸਰ 'ਚ 7 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।