04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

'ਸ਼ਹੀਦ ਗੁਰਮੀਤ ਸਿੰਘ ਸਕੂਲ ਆਫ਼ ਐਮੀਨੈਂਸ' ਵਿਖੇ ਮਾਪੇ ਮਿਲਣੀ ਕਰਵਾਈ

ਅਜੀਤ ਡੈਸਕ 29-03-2026
ਸੁਲਤਾਨਵਿੰਡ, 28 ਮਾਰਚ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ 'ਚ ਵਿਸ਼ਾਲ ਪੱਧਰ 'ਤੇ ਪੇਰੈਂਟਸ-ਟੀਚਰ ਮੀਟਿੰਗਾਂ ਕੀਤੀਆਂ ਗਈਆਂ | ਇਸ ਉਪਰਾਲੇ ਦਾ ਮਕਸਦ ਵਿਦਿਆਰਥੀਆਂ ਦੀ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਮਾਪਿਆਂ ਦੀ ਸਿੱਧੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ | ਇਸ ਮੌਕੇ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ 'ਸ਼ਹੀਦ ਗੁਰਮੀਤ ਸਿੰਘ ਸਕੂਲ ਆਫ ਐਮੀਨੈਂਸ' ਵਿਚ ਆਯੋਜਿਤ ਪ੍ਰੋਗਰਾਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਉਨ੍ਹਾਂ ਨੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨਾਲ ਰੂਬਰੂ ਹੋ ਕੇ ਸਿੱਖਿਆ ਪ੍ਰਣਾਲੀ ਵਿਚ ਹੋ ਰਹੇ ਸੁਧਾਰਾਂ ਬਾਰੇ ਵਿਚਾਰ ਸਾਂਝੇ ਕੀਤੇ | ਮੀਟਿੰਗ ਦੌਰਾਨ ਮਾਪਿਆਂ ਵਲੋਂ ਬੱਚਿਆਂ ਦੀ ਪੜ੍ਹਾਈ, ਸਕੂਲੀ ਸਹੂਲਤਾਂ ਅਤੇ ਸਹਿਯੋਗੀ ਮਾਹੌਲ ਸੰਬੰਧੀ ਵੱਖ-ਵੱਖ ਮਸਲਿਆਂ 'ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ਡਾ. ਨਿੱਝਰ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿਚ ਕਮੀਆਂ ਤੇ ਤਬਦੀਲੀਆਂ ਲਿਆਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ 'ਸਕੂਲ ਆਫ ਐਮੀਨੈਂਸ' ਵਰਗੇ ਉਪਰਾਲਿਆਂ ਰਾਹੀਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਹ ਭਵਿੱਖ ਵਿਚ ਦੇਸ਼ ਦਾ ਨਾਮ ਰੋਸ਼ਨ ਕਰ ਸਕਣ | ਸਮਾਗਮ ਵਿਚ ਪਿ੍ੰਸੀਪਲ ਜਸਕਰਨਦੀਪ ਸਿੰਘ, ਜ਼ਿਲ੍ਹਾ ਕੋਆਰਡੀਨੇਟਰ (ਸਿੱਖਿਆ ਵਿੰਗ, ਆਮ ਆਦਮੀ ਪਾਰਟੀ) ਅਰਵਿੰਦਰ ਸਿੰਘ ਭੱਟੀ (ਜ਼ੋਨਲ ਮੀਡੀਆ ਇੰਚਾਰਜ), ਰਾਜੇਸ਼ ਸ਼ਰਮਾ (ਡੀ.ਓ.), ਰਾਜੇਸ਼ ਖੰਨਾ (ਡਿਪਟੀ ਡੀ.ਓ.), ਪਿ੍ੰਸੀਪਲ ਗੁਰਿੰਦਰ ਕੌਰ, ਗੁਰਪ੍ਰੀਤ ਸਿੰਘ ਚਾਹਤ (ਹਲਕਾ ਕੋਆਰਡੀਨੇਟਰ), ਐੱਮ.ਪੀ. ਸਿੰਘ , ਬਲਬੀਰ ਕਪੂਰ (ਵਾਈਸ ਕੋਆਰਡੀਨੇਟਰ) ਅਤੇ ਨਵਨੀਤ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਰਥ-ਸ਼ਾਸਤਰ ਵਿਭਾਗ ਵਲੋਂ ਕਾਲਜ 'ਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਈ.ਐਮ.ਸੀ. ਹਸਪਤਾਲ 'ਚ ਹੁਣ ਗੈਸਟਰੋ 'ਚ ਰੋਬੋਟਿਕ ਸਰਜਰੀ ਦੀ ਆਧੁਨਿਕ ਤਕਨੀਕ ਦੀ ਸ਼ੁਰੂਆਤ : ਪਵਨ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।