21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਾਕਿ ਦੇ ਬੰਨੂ ਅਤੇ ਵਜ਼ੀਰਸਤਾਨ 'ਚ ਭਾਰੀ ਮੀਂਹ ਕਾਰਨ 14 ਦੀ ਮੌਤ, 76 ਜ਼ਖ਼ਮੀ

ਅਜੀਤ ਡੈਸਕ 31-03-2026
ਅੰਮਿ੍ਤਸਰ, 30 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੂਬਾਈ ਆਫ਼ਤ ਪ੍ਰਬੰਧਨ ਅਥਾਰਿਟੀ (ਪੀ. ਡੀ. ਐੱਮ. ਏ.) ਦੀ ਮੁੱਢਲੀ ਰਿਪੋਰਟ ਦੇ ਅਨੁਸਾਰ ਬੰਨੂ ਅਤੇ ਗੁਆਂਢੀ ਜ਼ਿਲਿ੍ਹਆਂ 'ਚ ਭਾਰੀ ਮੀਂਹ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ 'ਚ ਘੱਟੋ-ਘੱਟ 14 ਲੋਕ ਮਾਰੇ ਗਏ ਅਤੇ 76 ਜ਼ਖ਼ਮੀ ਹੋਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਬੰਨੂ 'ਚ ਭਾਰੀ ਮੀਂਹ ਕਾਰਨ ਕਈ ਘਰਾਂ ਦੀਆਂ ਛੱਤਾਂ ਡਿਗ ਗਈਆਂ, ਜਿਸ ਦੇ ਨਤੀਜੇ ਵਜੋਂ 9 ਮੌਤਾਂ ਅਤੇ 40 ਜ਼ਖ਼ਮੀ ਹੋਏ | ਕਈ ਪ੍ਰਭਾਵਿਤ ਇਲਾਕਿਆਂ 'ਚ ਗੰਭੀਰ ਢਾਂਚਾਗਤ ਨੁਕਸਾਨ ਦੀ ਰਿਪੋਰਟ ਆਈ ਹੈ, ਜਿਸ ਵਿਚ ਐਮਰਜੈਂਸੀ ਟੀਮਾਂ ਫਸੇ ਹੋਏ ਨਿਵਾਸੀਆਂ ਨੂੰ ਬਚਾਉਣ ਲਈ ਪਹੁੰਚੀਆਂ ਹਨ | ਕੋਟਕਾ ਗ਼ੁਲਾਮ ਕਾਦਿਰ 'ਚ ਇਕ ਵਰਾਂਡਾ ਡਿੱਗਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖ਼ਮੀ ਹੋ ਗਏ | ਪੀ. ਡੀ. ਐੱਮ. ਏ. ਦੀਆਂ ਟੀਮਾਂ ਨੇ ਬਚਾਅ ਕਾਰਜਾਂ ਦੌਰਾਨ ਮਲਬੇ ਹੇਠ ਫਸੇ ਲੋਕਾਂ ਨੂੰ ਕੱਢਣ 'ਚ ਮਦਦ ਕੀਤੀ ਅਤੇ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ | ਵਾਕਾਈ ਮਾਮਾਖੇਲ 'ਚ ਛੱਤ ਡਿੱਗਣ ਕਾਰਨ ਦੋ ਬੱਚਿਆਂ ਦੀ ਮੌਤ ਅਤੇ ਇਕ ਜ਼ਖ਼ਮੀ ਹੋਇਆ | ਸ਼ਾਮਦੀ ਕਲਾ ਮੰਡੀ 'ਚ ਵੀ ਛੱਤ ਡਿੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ | ਪੀ. ਡੀ. ਐੱਮ. ਏ. ਦੀ ਮੁੱਢਲੀ ਰਿਪੋਰਟ 'ਚ ਚਿਤਾਵਨੀ ਦਿੱਤੀ ਗਈ ਹੈ ਕਿ ਸੂਬੇ 'ਚ 31 ਮਾਰਚ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਉਮੀਦ ਹੈ |
ਪਿਛਲੀ ਖ਼ਬਰ ਪਿੰਗਲਵਾੜਾ ਸੰਸਥਾ ਨੇ ਸਿਆਸੀ ਦਲਾਂ ਨੂੰ 2027 ਦੇ ਚੋਣ ਮੈਨੀਫੈਸਟੋ ਵਿਚ ਵਾਤਾਵਰਨ ਦੇ ਮੁੱਦੇ ਨੂੰ ਅਹਿਮ ਜਗ੍ਹਾ ਦੇਣ ਦ... ਅਗਲੀ ਖ਼ਬਰ ਰਾਜੀਵ ਅਨੇਜਾ ਦੀ ਪ੍ਰਧਾਨਗੀ ਹੇਠ ਭਾਰਤੀ ਵਪਾਰ ਮੰਡਲ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।