06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਜੋਗਾ ਸਿੰਘ ਅਮਰਕੋਟ ਬਣੇ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ <br/>

ਅਜੀਤ ਡੈਸਕ 04-04-2026
ਜੰਡਿਆਲਾ ਗੁਰੂ, 3 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ, ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਸੀਨੀਅਰ ਕਾਂਗਰਸੀ ਆਗੂ ਜੋਗਾ ਸਿੰਘ ਅਮਰਕੋਟ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਨਵ ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਜੋਗਾ ਸਿੰਘ ਅਮਰਕੋਟ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਜੋਗਾ ਸਿੰਘ ਅਮਰਕੋਟ ਨੇ ਆਪਣੀ ਨਿਯੁਕਤੀ ਲਈ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਕਾਂਗਰਸ ਦੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਆਪਣੇ ਅਹੁਦੇ ਨਾਲ ਇਨਸਾਫ ਕਰਦਿਆਂ ਹੋਇਆਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ | ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਸਾਬਕਾ ਸਰਪੰਚ ਜਗਜੀਤ ਸਿੰਘ ਜੋਗੀ, ਸਾਬਕਾ ਡਾਇਰੈਕਟਰ ਰਾਜਬੀਰ ਸਿੰਘ ਵਡਾਲੀ, ਸੁਰਿੰਦਰ ਸਿੰਘ ਸ਼ਾਹ ਮੱਲੀਆ, ਮੁੱਖ ਬੁਲਾਰਾ ਅਵਤਾਰ ਸਿੰਘ ਟੱਕਰ ਅਤੇ ਹੋਰਾਂ ਨੇ ਜੋਗਾ ਸਿੰਘ ਅਮਰਕੋਟ ਦੀ ਨਿਯੁਕਤੀ 'ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਭਾਜਪਾ ਪੰਜਾਬ ਟਰੇਡ ਯੂਨੀਅਨ ਸੈੱਲ ਵਲੋਂ 'ਜਨ ਜਾਗਿ੍ਤੀ ਯਾਤਰਾ' ਭਲਕੇ <br/> ਅਗਲੀ ਖ਼ਬਰ ਚੇਤਨਪੁਰਾ ਤੋਂ ਜਗਦੇਵ ਕਲਾਂ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਵਿਰੁੱਧ ਨਗਰ ਨਿਵਾਸੀਆਂ ਵਲੋਂ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।