06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਫੱਤੇਵਾਲ ਦਾ ਸਾਬਕਾ ਸਰਪੰਚ ਪੂਰਨ ਸਿੰਘ ਭਾਜਪਾ ਛੱਡ ਕੇ ਆਪ' ਵਿਚ ਸ਼ਾਮਿਲ, -ਵਿਧਾਇਕ ਧਾਲੀਵਾਲ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 04-04-2026
ਅਜਨਾਲਾ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਛੋਟਾ ਫੱਤੇਵਾਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ ਜਦੋਂ ਪਿੰਡ ਦੇ ਸਾਬਕਾ ਸਰਪੰਚ ਪੂਰਨ ਸਿੰਘ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ 'ਆਪ' ਦਾ ਪੱਲਾ ਫੜ ਲਿਆ ਹੈ | ਇਸ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਵਿਚ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਾਬਕਾ ਸਰਪੰਚ ਪੂਰਨ ਸਿੰਘ ਤੋਂ ਇਲਾਵਾ ਭਾਜਪਾ ਅਤੇ ਕਾਂਗਰਸ ਨੂੰ ਛੱਡ ਕੇ 'ਆਪ' ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਮੁਖੀਆਂ ਸਾਬਕਾ ਪੰਚ ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਕਾਲੂ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਸਰਬਜੀਤ ਸਿੰਘ ਸਾਭਾ ਫੱਤੇਵਾਲੀਆ, ਰਾਜਬੀਰ ਸਿੰਘ, ਪਿਆਰਾ ਸਿੰਘ, ਜਗੀਰ ਸਿੰਘ ਨਿੱਕਾ, ਕਸ਼ਮੀਰ ਸਿੰਘ, ਗੁਰਨਾਮ ਸਿੰਘ ਅਤੇ ਮੰਗਲ ਸਿੰਘ ਆਦਿ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ: ਧਾਲੀਵਾਲ ਨੇ ਕਿਹਾ ਕਿ ਆਪ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਖ਼ੁਸ਼ ਹੋ ਕੇ ਆਏ ਦਿਨ ਹੀ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਦੇ ਬੇੜੇ ਵਿਚ ਸਵਾਰ ਹੋ ਰਹੇ ਹਨ | ਇਸ ਮੌਕੇ ਸਰਪੰਚ ਰਾਜਵਿੰਦਰ ਸਿੰਘ ਰਾਜੂ ਫੱਤੇਵਾਲ, ਨੌਜਵਾਨ ਆਗੂ ਗੁਰਜੰਟ ਸਿੰਘ ਫੱਤੇਵਾਲ, ਵਾਈਸ ਚੇਅਰਮੈਨ ਸਰਪੰਚ ਸਰਬਜੀਤ ਸਿੰਘ ਚੱਕ ਔਲ ਅਤੇ ਗੁਰਚਰਨ ਸਿੰਘ ਫੱਤੇਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਈਆ ਵਿਖੇ ਅਕਾਲੀ ਦਲ ਵਲੋਂ ਕਰਵਾਈ ਰੈਲੀ 'ਚ ਜਥੇਦਾਰ ਪੱਡੇ ਦੀ ਅਗਵਾਈ 'ਚ ਜਥਾ ਗਿਆ <br/> ਅਗਲੀ ਖ਼ਬਰ 'ਬੇਅਦਬੀਆਂ ਪਿੱਛੇ ਕੌਣ, ਕੀ ਹੈ ਸਾਜਿਸ਼' ਵਿਸ਼ੇ 'ਤੇ ਦਲ ਖ਼ਾਲਸਾ ਵਲੋਂ ਰਈਆ 'ਚ ਵਿਸ਼ਾਲ ਸੈਮੀਨਾਰ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।