04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਡਿਪੂਆਂ 'ਚ ਲਾਭਪਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਡਿਪੂ ਧਾਰਕ <br/>

ਅਜੀਤ ਡੈਸਕ 13-04-2026

ਰਾਜਾਸਾਂਸੀ, 12 ਅਪ੍ਰੈਲ (ਹਰਦੀਪ ਸਿੰਘ ਖੀਵਾ)-ਕੇਂਦਰ ਤੇ ਪੰਜਾਬ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸੰਬੰਧੀ ਡਿਪੂ ਤੋਂ ਮਿਲਣ ਵਾਲੀਆਂ ਸਹੂਲਤਾਂ ਲਈ ਲਾਭਪਾਤਰੀਆਂ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਰਾਜਾਸਾਂਸੀ ਵਿਖੇ ਇੰਸ: ਜਗਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਬਲਾਕ ਹਰਸ਼ਾ ਦੇ ਸਮੂਹ ਡਿਪੂ ਧਾਰਕਾਂ ਨੇ ਗੱਲਬਾਤ ਕਰਦਿਆਂ ਕੀਤਾ | ਵਿਭਾਗ ਦੇ ਅਧਿਕਾਰੀ ਇੰਸ: ਜਗਵਿੰਦਰ ਸਿੰਘ ਵਲੋਂ ਡਿਪੂ ਧਾਰਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਜੋ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਸਮੇਂ ਸਿਰ ਲਾਭਪਾਤਰੀਆਂ ਤੱਕ ਪਹੁੰਚਾਇਆ ਜਾਵੇ | ਇਸ ਦੌਰਾਨ ਹਾਜ਼ਰ ਡਿਪੂ ਧਾਰਕ ਆਗੂਆਂ 'ਚ ਮੈਡਮ ਨਿਸ਼ਾ ਸੇਠੀ, ਸੁਖਵਿੰਦਰ ਸਿੰਘ ਘੁੱਕੇਵਾਲੀ, ਰਾਜਾ ਸੈਂਸਰਾ, ਇੰਦਰਜੀਤ ਸਿੰਘ ਬੰਬ ਜਗਦੇਵ ਕਲਾਂ, ਰਜਿੰਦਰ ਸਿੰਘ, ਕਰਨਦੀਪ ਸਿੰਘ, ਪ੍ਰਦੂਮਨ ਰਾਜਾਸਾਂਸੀ, ਹਰਜੀਤ ਸਿੰਘ ਰਾਜਾਸਾਂਸੀ ਆਦਿ ਵਲੋਂ ਮੌਜੂਦ ਉਕਤ ਅਧਿਕਾਰੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਨੂੰ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੋਣਗੇ |

ਪਿਛਲੀ ਖ਼ਬਰ ਅੰਮਿ੍ਤਸਰ ਨੂੰ ਬਣਾਇਆ ਜਾਵੇਗਾ ਕੂੜਾ ਮੁਕਤ ਅਗਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਝੂਠੀ ਬਿਆਨਬਾਜ਼ੀ ਕਰ ਕੇ ਲੋਕਾਂ ਨੂੰ ਗੁੰਮਰਾਹ ਕੀਤਾ-ਰਣੀਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।