03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕੇ ਜਾਣਗੇ ਅਹਿਮ ਕਦਮ-ਗੁਰਪ੍ਰਤਾਪ ਸਿੰਘ ਸੰਧੂ <br/>

ਅਜੀਤ ਡੈਸਕ 13-04-2026
ਅੰਮਿ੍ਤਸਰ, 12 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਅੰਮਿ੍ਤਸਰ ਦਿਹਾਤੀ ਵਲੋਂ ਬੱਚਤ ਭਵਨ ਵਿਖੇ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦੀ ਅਗਵਾਈ ਆਮ ਆਦਮੀ ਪਾਰਟੀ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਨੇ ਕੀਤੀ | ਮੀਟਿੰਗ ਵਿਚ ਨਸ਼ਾ ਮੁਕਤੀ ਮੋਰਚਾ ਦੇ ਜਿਲਾ ਕੋਆਰਡੀਨੇਟਰ, ਸਮੂਹ ਹਲਕਾ ਕੋਰਡੀਨੇਟਰ ਤੇ ਅਹੁਦੇਦਾਰ ਹਾਜ਼ਰ ਸਨ | ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਨਸ਼ਿਆਂ ਦੀ ਲਤ ਸਮਾਜ ਤੇ ਨÏਜਵਾਨ ਪੀੜ੍ਹੀ ਲਈ ਸਭ ਤੋਂ ਵੱਡੀ ਚੁਣÏਤੀ ਬਣ ਚੁੱਕੀ ਹੈ ਅਤੇ ਇਸ ਬੁਰਾਈ ਨੂੰ ਜੜੋਂ ਸਮੇਤ ਖਤਮ ਕਰਨ ਲਈ ਸਰਕਾਰ ਅਤੇ ਸਮਾਜ ਦੋਵਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਢੁੱਕਵੇਂ ਤੇ ਸਖ਼ਤ ਕਦਮ ਚੁੱਕ ਰਹੀ ਹੈ | ਨਸ਼ਾ ਮੁਕਤੀ ਮੋਰਚਾ ਸਰਕਾਰ ਦੀਆਂ ਨੀਤੀਆਂ ਨੂੰ ਜਮੀਨੀ ਪੱਧਰ ਤੱਕ ਲਿਜਾਣ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਮੀਟਿੰਗ ਵਿਚ ਇਹ ਫੈਸਲਾ ਵੀ ਲਿਆ ਗਿਆ ਕਿ ਆਉਣ ਵਾਲੇ ਸਮੇਂ ਦÏਰਾਨ ਪਿੰਡਾਂ ਤੇ ਸ਼ਹਿਰਾਂ ਵਿਚ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ, ਸੈਮੀਨਾਰਾਂ, ਨਸ਼ਾ ਮੁਕਤੀ ਕੈਂਪਾਂ ਅਤੇ ਯੂਥ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ | ਮੀਟਿੰਗ ਦÏਰਾਨ ਹਾਜ਼ਰ ਆਗੂਆਂ ਨੇ ਇਹ ਵੀ ਸੰਕਲਪ ਲਿਆ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਮੁਹਿੰਮ ਨਹੀਂ, ਸਗੋਂ ਸਮਾਜਕ ਜ਼ਿੰਮੇਵਾਰੀ ਹੈ | ਇਸ ਲਈ ਪਿੰਡ ਪੱਧਰ 'ਤੇ ਵਲੰਟੀਅਰ ਟੀਮਾਂ ਬਣਾ ਕੇ ਸਕੂਲਾਂ, ਕਾਲਜਾਂ ਤੇ ਯੂਥ ਕਲੱਬਾਂ ਰਾਹੀਂ ਨÏਜਵਾਨਾਂ ਨੂੰ ਖੇਡਾਂ, ਸਿੱਖਿਆ ਤੇ ਰੋਜ਼ਗਾਰ ਵੱਲ ਪ੍ਰੇਰਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਪਿ੍ਮਰੋਜ਼ਿਜ ਇੰਗਲਿਸ਼ ਸਕੂਲ ਦੀਆਂ 7 ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ <br/> ਅਗਲੀ ਖ਼ਬਰ ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ਸੁੰਦਰ ਦਸਤਾਰ/ ਦੁਮਾਲਾ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।