06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦਾ 5ਵੀਂ ਤੇ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 18-04-2026
ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 2025-26 ਦੇ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸਿਰਮੌਰ ਸੰਸਥਾ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਮਨਿੰਦਰਪਾਲ ਕੌਰ ਨੇ ਦੱਸਿਆ ਕਿ ਸਕੂਲ 'ਚ 5ਵੀਂ ਕਲਾਸ ਦੇ ਹੋਣਹਾਰ ਵਿਦਿਆਰਥੀ ਏਕਮਦੀਪ ਕੌਰ, ਸੁਖਪ੍ਰੀਤ ਕੌਰ, ਨੈਨਾ ਸਿੰਘ, ਆਰਹੀ ਭਾਟੀਆ, ਵੰਸ਼ਿਤਾ, ਹਰਪ੍ਰੀਤ ਸਿੰਘ, ਕਿਰਨਦੀਪ ਕੌਰ ਅਤੇ ਮੁਸਕਾਨਦੀਪ ਕੌਰ ਨੇ 98% ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ | ਕਲਾਸ ਅੱਠਵੀਂ 'ਚ ਸਕੂਲ ਦੀ ਹੋਣਹਾਰ ਵਿਦਿਆਰਥਣ ਕਿਰਨਜੋਤ ਕੌਰ ਨੇ 92.3% ਪਹਿਲਾ ਸਥਾਨ, ਕਮਲਪ੍ਰੀਤ ਕੌਰ ਨੇ 92.2% ਦੂਜਾ, ਬਬੀਤਾ ਅਤੇ ਮਨਪ੍ਰੀਤ ਕੌਰ ਨੇ 91.7% ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਪੰਜਵੀਂ ਕਲਾਸ ਵਿਚ 90 ਫੀਸਦੀ ਤੋਂ ਉੱਪਰ 73 ਵਿਦਿਆਰਥੀ ਅਤੇ 80 ਫੀਸਦੀ ਤੋਂ ਉੱਪਰ 30 ਵਿਦਿਆਰਥੀਆਂ ਨੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਕਲਾਸ ਅੱਠਵੀਂ 'ਚ 90 ਫੀਸਦੀ ਤੋਂ ਉੱਪਰ 5 ਵਿਦਿਆਰਥਣਾਂ 80 ਫੀਸਦੀ ਤੋਂ ਉੱਪਰ 30 ਵਿਦਿਆਰਥਣਾਂ ਨੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ | ਇਸ ਦੌਰਾਨ ਪਿ੍ੰਸੀਪਲ ਮਨਿੰਦਰਪਾਲ ਕੌਰ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਅਗਲੀਆਂ ਜਮਾਤਾਂ 'ਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਫਿੱਕੀ ਫਲੋ ਅੰਮਿ੍ਤਸਰ ਨੇ ਵਿਸ਼ਵ ਕਲਾ ਦਿਵਸ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਅੰਮਿ੍ਤਸਰ ਸ਼ਹਿਰੀ ਦੇ ਦਰਜਨ ਦੇ ਕਰੀਬ ਏ. ਸੀ. ਪੀ. ਵੀ ਹੋਏ ਤਬਦੀਲ ਤੇ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।