06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਾਈਬਰ ਠੱਗਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਫੋਨ ਹੈਕ <br/>

ਅਜੀਤ ਡੈਸਕ 18-04-2026
ਅੰਮਿ੍ਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)-ਸਾਈਬਰ ਠੱਗਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਵੀ ਆਪਣਾ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਦਾ ਮੋਬਾਇਲ ਫੋਨ ਹੈਕ ਕਰਕੇ ਉਨ੍ਹਾਂ ਦੇ ਕਈ ਜਾਨਣ ਵਾਲਿਆਂ ਨੂੰ ਫੋਨ ਕਾਲ ਕਰਕੇ ਪੈਸੇ ਮੰਗੇ ਜਾਣ ਦੀ ਸੂਚਨਾ ਮਿਲੀ ਹੈ | ਸ: ਧੰਗੇੜਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਨੂੰ ਪਤਾ ਲੱਗਾ ਕਿ ਕੋਈ ਵਿਅਕਤੀ ਮੇਰੇ ਮੋਬਾਈਲ ਨੰਬਰ ਤੋਂ ਕਾਲ ਕਰਕੇ, ਸੁਨੇਹੇ ਭੇਜ ਕੇ ਅਤੇ ਮੇਰੇ ਨਾਮ ਦੀ ਵਰਤੋਂ ਕਰਕੇ ਮੇਰੇ ਕਈ ਜਾਣਨ ਵਾਲਿਆਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਹੈ, ਇਸ 'ਤੇ ਕੁਝ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਪੈਣ 'ਤੇ ਮੇਰੇ ਨਾਲ ਰਾਬਤਾ ਕਾਇਮ ਕੀਤਾ, ਜਿਸ ਤੋਂ ਬਾਅਦ ਮੋਬਾਇਲ ਫੋਨ ਹੈਕ ਹੋਣ ਦਾ ਮਾਮਲਾ ਸਾਹਮਣੇ ਆਇਆ | ਉਨ੍ਹਾਂ ਅਪੀਲ ਕੀਤੀ ਕਿ ਮੇਰੇ ਵਲੋਂ ਕਿਸੇ ਤੋਂ ਵੀ ਕਿਸੇ ਕਿਸਮ ਦੀ ਪੈਸਿਆਂ ਦੀ ਮੰਗ ਨਹੀਂ ਕੀਤੀ ਗਈ, ਇਸ ਲਈ ਉਹ ਅਜਿਹੇ ਕਿਸੇ ਵੀ ਸੰਦੇਸ਼ ਜਾਂ ਕਾਲ ਦੇ ਚੁੰਗਲ ਵਿਚ ਨਾ ਫਸਣ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਈਬਰ ਠੱਗਾਂ ਵਿਰੁੁੱਧ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ ਦੇ ਫੈਕਲਟੀ ਕਲੱਬ ਨੇ ਮਨਾਇਆ ਵਿਸਾਖੀ ਦਾ ਤਿਉਹਾਰ <br/> ਅਗਲੀ ਖ਼ਬਰ ਕੌੌਮਾਂਤਰੀ ਹਵਾਈ ਅੱਡੇ 'ਤੇ 6.27 ਕਰੋੜ ਦੇ ਗਾਂਜੇ ਸਮੇਤ ਇਕ ਵਿਅਕਤੀ ਕੀਤਾ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।