04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ <br/>

ਅਜੀਤ ਡੈਸਕ 18-04-2026
ਬਾਬਾ ਬਕਾਲਾ ਸਾਹਿਬ, 17 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਿਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਮੱਸਿਆ ਦਾ ਪਾਵਨ ਦਿਹਾੜਾ ਮਨਾਇਆ ਗਿਆ | ਹਜ਼ਾਰਾਂ ਸੰਗਤਾਂ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਈਆਂ | ਇਸ ਮੌਕੇ ਗੁ: ਨੌਵੀਂ ਪਾਤਸ਼ਾਹੀ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਕਵੀਸ਼ਰ ਭਾਈ ਕੰਵਲਜੀਤ ਸਿੰਘ ਗਗੜੇਵਾਲ, ਕਵੀਸ਼ਰ ਭਾਈ ਹਰਪ੍ਰੀਤ ਸਿੰਘ ਰੂਪੋਵਾਲੀ, ਭਾਈ ਗੁਰਨਾਮ ਸਿੰਘ ਮੱਲ੍ਹੀ, ਭਾਈ ਧੰਨਾ ਸਿੰਘ ਗੁਲਸ਼ਨ, ਭਾਈ ਅਮਰਜੀਤ ਸਿੰਘ ਰਤਨਗੜ੍ਹ ਅਤੇ ਭਾਈ ਬਲਦੇਵ ਸਿੰਘ ਨਿੱਬਰਵਿੰਡ ਸਮੇਤ ਉੱਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਵਲੋਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਸਨ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ. ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਭਾਈ ਜੱਜ ਸਿੰਘ ਮਿਸ਼ਨਰੀ, ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ ਪ੍ਰਚਾਰਕ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਭਾਈ ਰਛਪਾਲ ਸਿੰਘ ਗ੍ਰੰਥੀ ਸਿੰਘ, ਗੁਰਭੇਜ ਸਿੰਘ ਕੰਗ, ਜ: ਹਰਭਿੰਦਰ ਸਿੰਘ ਧਾਰੋਵਾਲੀ (ਇੰਚਾਰਜ ਲੰਗਰ), ਅਮਰਜੀਤ ਸਿੰਘ ਅਕਾਊਾਟੈਂਟ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੱਚਿਆਂ ਲਈ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ <br/> ਅਗਲੀ ਖ਼ਬਰ ਏਕਲ ਗੱਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।