04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਨੇ ਐੱਸ.ਡੀ.ਐੱਮ. ਬਾਬਾ ਬਕਾਲਾ ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 18-04-2026
ਬਾਬਾ ਬਕਾਲਾ ਸਾਹਿਬ, 17 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ ਸਾਲ ਮੀਂਹ ਨਾਲ ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਵਿਚ ਗਰੀਬ ਲੋਕਾਂ ਦੇ ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੇ ਮੁਆਵਜ਼ੇ ਲਈ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਨੂੰ ਅਰਜ਼ੀਆਂ ਦਿੱਤੀਆਂ ਸਨ, ਉਨ੍ਹਾਂ ਦੀ ਪੜਤਾਲ ਮੁਕੰਮਲ ਹੋਣ ਤੋਂ ਬਾਅਦ ਵੀ ਅਜੇ ਤੱਕ ਸਰਕਾਰ ਵਲੋਂ ਕੋਈ ਮਦਦ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਅੱਜ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਅੰਮਿ੍ਤਸਰ ਪੰਜਾਬ ਦੇ ਵਫ਼ਦ ਨੇ ਇੱਥੇ ਐੱਸ.ਡੀ.ਐੱਮ ਨੂੰ ਮਿਲ ਕੇ ਇਕ ਮੰਗ ਪੱਤਰ, ਉਨ੍ਹਾਂ ਦੇ ਹਾਜ਼ਰ ਨਾ ਹੋਣ ਕਰਕੇ ਉਨ੍ਹਾਂ ਦੀ ਰੀਡਰ ਕੰਵਲਜੀਤ ਕੌਰ ਨੂੰ ਸੌਂਪਿਆ ਅਤੇ ਮੰਗ ਕੀਤੀ ਗਈ ਹੁਣ ਦੁਬਾਰਾ ਬਰਸਾਤੀ ਮੌਸਮ ਸ਼ੁਰੂ ਹੋਣ ਵਾਲ਼ਾ ਹੈ, ਪਰ ਗਰੀਬ ਲੋਕ ਅਜੇ ਵੀ ਖੁੱਲ੍ਹੇ ਅਸਮਾਨ ਹੇਠ ਸਮਾਂ ਗੁਜ਼ਾਰਨ ਲਈ ਮਜ਼ਬੂਰ ਹਨ | ਇਸ ਕਰਕੇ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕਿ ਇਸ ਮੁਸ਼ਕਿਲ ਨੂੰ ਦੇਖਦੇ ਹੋਏ ਗ਼ਰੀਬ ਲੋਕਾਂ ਨੂੰ ਉਨ੍ਹਾਂ ਬਣਦਾ ਮੁਆਵਜ਼ਾ ਰਾਸ਼ੀ ਜਲਦੀ ਦਿੱਤੀ ਜਾਵੇ ਤਾਂ ਕਿ ਪੀੜਤ ਲੋਕ ਆਪਣੇ ਘਰਾਂ ਦੀ ਉਸਾਰੀ ਕਰਕੇ ਚੈਨ ਨਾਲ ਜ਼ਿੰਦਗੀ ਬਸਰ ਕਰ ਸਕਣ | ਇਸ ਸਮੇਂ ਰੀਡਰ ਮੈਡਮ ਨੇ ਭਰੋਸਾ ਦਿੱਤਾ ਕਿ ਆਪ ਵਲੋਂ ਦਿੱਤੀ ਚਿੱਠੀ ਨੂੰ ਐੱਸ.ਡੀ.ਐੱਮ. ਸਾਹਿਬ ਦੇ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਪੰਜਾਬ ਦੇ ਮੁਖੀ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ, ਉਪ ਪ੍ਰਧਾਨ ਜਗੀਰ ਸਿੰਘ ਭਲਾਈਪੁਰ, ਗੁਰਮੀਤ ਸਿੰਘ ਵਡਾਲਾ ਸਕੱਤਰ, ਐਡਵੋਕੇਟ ਦਲਜੀਤ ਸਿੰਘ ਸ਼ੇਰਗਿੱਲ ਕਾਨੂੰਨੀ ਸਲਾਹਕਾਰ, ਐਡਵੋਕੇਟ ਪਰਵੀਨ ਪਾਲ ਸਿੰਘ, ਹਰਜੀਤ ਸਿੰਘ ਗੋਰਾ, ਮਨੋਹਰ ਸਿੰਘ, ਐਮ.ਸੀ ਰਵੀ ਸਿੰਘ ਸੱਭਰਵਾਲ, ਅਮਨਦੀਪ ਸਿੰਘ, ਬਲਵਿੰਦਰ ਸਿੰਘ ਰੋਮਾਣਾ ਚੱਕ, ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਸਾਬਕਾ ਕੌਂਸਲਰ ਇੰਦਰਪਾਲ ਸਿੰਘ (ਆਈ.ਪੀ ਸ਼ਾਹ) ਅਜਨਾਲਾ ਸ਼ਹਿਰ ਦੇ ਨੰਬਰਦਾਰ ਨਿਯੁਕਤ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਪੀਅਰ ਲਰਨਿੰਗ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।